
ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਧਰਤੀ ਦਿਵਸ ਮਨਾਇਆ
ਸੰਗਰੂਰ, 22 ਅਪ੍ਰੈਲ:
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ੌਵਿਸ਼ਵ ਧਰਤੀ ਦਿਵਸੌ ਮਨਾਇਆ ਗਿਆ। ਇਸ ਮੌਕੇ ਤੇ ਸ. ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ਼ -ਸਹਿਤ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਯੋਗ ਅਗੁਵਾਈ ਹੇਠ ਸ਼੍ਰੀਮਤੀ ਦਿਪਤੀ ਗੋਇਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਸੰਗਰੂਰ ਵਲੋਂ ਰੁੱਖ ਲਗਾਏ ਗਏ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਬੇਹੱਦ ਜ਼ਰੂਰੀ ਹੈ ਅਤੇ ਇਹ ਸਾਰੇ ਨਾਗਰਿਕਾਂ ਦੀ ਜੁੰਮੇਵਾਰੀ ਬਣਦੀ ਹੈ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ ਤਾਂ ਜੋ ਪੌਦੇ ਹੌਲੀ ਹੌਲੀ ਵੱਡੇ ਦਰਖਤਾਂ ਦਾ ਰੂਪ ਧਾਰਨ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਰਦਾਨ ਸਾਬਤ ਹੋਣ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮੰਤਵ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਜਾਗਰੂਕ ਕਰਨਾ ਹੈ ਤਾਂ ਜੋ ਧਰਤੀ ਨੂੰ ਸੁਰਖਿਅਤ ਅਤੇ ਖੁਸ਼ਹਾਲ ਬਣਾਇਆ ਜਾ ਸਕੇ। ਇਸ ਮੌਕੇ ਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਮੂਹ ਸਟਾਫ ਮੈਂਬਰ ਸ਼੍ਰੀ ਅੰਤਰਪ੍ਰੀਤ ਸਿੰਘ, ਸ਼੍ਰੀ ਵਿਕਰਮ ਸਿੰਗਲਾ, ਸ਼੍ਰੀਮਤੀ ਲਵਦੀਪ ਕੌਰ, ਸ਼੍ਰੀ ਖੁਸ਼ਹਾਲ ਸਿੰਘ, ਮਿਸ ਗਗਨ ਗਰਗ, ਸ਼ੀ੍ਰ ਸਾਹਿਬ ਸਿੰਘ, ਸ਼੍ਰੀ ਰਮਨਦੀਪ ਸ਼ਰਮਾ, ਸ਼੍ਰੀਮਤੀ ਹਰਪ੍ਰੀਤ ਕੌਰ, ਸ਼੍ਰੀ ਪਰਵਿੰਦਰ ਸਿੰਘ ਅਤੇ ਸ਼੍ਰੀ ਰਮਨਪ੍ਰੀਤ ਸਿੰਘ ਵੀ ਹਾਜਰ ਸਨ।
Please Share This News By Pressing Whatsapp Button