
282 ਸਿਹਤ ਅਤੇ ਫਰੰਟ ਲਾਈਨ ਵਰਕਰਾਂ ਵੱਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ
ਪਟਿਆਲਾ, 5 ਫਰਵਰੀ ( ਬਲਵਿੰਦਰ ਪਾਲ ) ਕੋਵਿਡ ਟੀਕਾਕਰਨ ਮੁਹਿੰਮ ਦੋਰਾਣ ਅੱਜ 282 ਸਿਹਤ ਸਟਾਫ ਵੱਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਗਿਆ। ਜਾਣਕਾਰੀ ਦਿੰਦੇੇੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਕਾਕਰਣ ਅਫਸਰ ਡਾ. ਵੀਨੁੰ ਗੋਇਲ ਨੇ ਦੱਸਿਆਂ ਕਿ ਅੱਜ ਜਿਲੇ ਦੇ 12 ਸਰਕਾਰੀ ਹਸਪਤਾਲਾਂ ਵਿੱਚ 65 ਸਿਹਤ ਸਟਾਫ ਅਤੇ 217 ਫਰੰਟ ਲਾਈਨ ਵਰਕਰਾਂ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ।ਜਿਸ ਨਾਲ ਜਿਲੇ ਵਿੱਚ ਹੁਣ ਤੱਕ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਵਾਲਿਆ ਦੀ ਗਿਣਤੀ 4625 ਹੋ ਗਈ ਹੈ।
ਜਿਲੇ ਵਿੱਚ 14 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 910 ਦੇ ਕਰੀਬ ਰਿਪੋਰਟਾਂ ਵਿਚੋਂ 14 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,461 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 13 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,806 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 149 ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 14 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 07, ਰਾਜਪਰਾ ਤੋ 02, ਸਮਾਣਾ ਤੋ 02, ਬਲਾਕ ਕਾਲੋਮਾਜਰਾ ਤੋਂ 01 ,ਬਲਾਕ ਸੁਤਰਾਣਾ ਤੋਂ 01 ਅਤੇ ਬਲਾਕ ਹਰਪਾਲਪੁਰ ਤੋਂ 01 ਕੇਸ ਰਿਪੋਰਟ ਹੋਏ ਹਨ। ਜਿਹੜੇ ਕਿ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਘੰੁਮਦ ਨਗਰ,ਹੀਰਾ ਨਗਰ,ਗੋਬਿੰਦ ਇਨਕਲੇਵ 3, ਅਰਬਨ ਅਸਟੇਟ 2, ਪ੍ਰੋਫੈਸਰ ਕਲੋਨੀ,ਰਾਜਪਰਾ ਦੇ ਦਾਲਿਮਾਂ ਵਿਹਾਰ,ਸਮਾਣਾ ਦੇ ਮਿਰਚੀਆਂ ਮੁਹੱਲਾ,ਪ੍ਰੀਤ ਨਗਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1210 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ੍ਹ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,26,742 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,461 ਕੋਵਿਡ ਪੋਜਟਿਵ, 3,08,318 ਨੈਗੇਟਿਵ ਅਤੇ ਲੱਗਭਗ 1563 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
Please Share This News By Pressing Whatsapp Button