
ਸ਼ੋ੍ਰਮਣੀ ਕਮੇਟੀ ਨੇ ਮਿ੍ਰਤਕ ਕਿਸਾਨ ਦੇ ਪਰਿਵਾਰ ਨੂੰ ਭੇਜੀ ਵਿੱਤੀ ਸਹਾਇਤਾ ਰਾਸ਼ੀ
ਨਾਭਾ 7 ਫਰਵਰੀ ( ਰਿਚਾ ਨਾਗਪਾਲ )
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨ ਅੰਦੋਲਨ ’ਚ ਆਪਣੀਆਂ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਸ਼ੋ੍ਰ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ ਤੋਂ ਬਾਅਦ ਨਾਭਾ ਦੇ ਪਿੰਡ ਮੰਡੌੜ ਦੇ ਮਿ੍ਰਤਕ ਕਿਸਾਨ ਨਿਰਮਲ ਸਿੰਘ ਦੀ ਪਤਨੀ ਗਰਦੀਪ ਕੌਰ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਜਿਆ ਗਿਆ ਹੈ।
ਪਿੰਡ ਮੰਡੌੜ ਵਿਖੇ ਮਿ੍ਰਤਕ ਕਿਸਾਨ ਦੀ ਅੰਤਿਮ ਅਰਦਾਸ ਮੌਕੇ ਸ਼ੋ੍ਰਮਣੀ ਕਮੇਟੀ ਵੱਲੋਂ ਸ਼ਰਧਾਂਜਲੀ ਭੇਂਟ ਕਰਨ ਲਈ ਅੰਤਿ੍ਰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਮਿ੍ਰਤਕ ਕਿਸਾਨ ਦੀ ਪਤਨੀ ਅਤੇ ਪਰਿਵਾਰਕ ਮੈਂਬਰਾਂ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਭੇਜੀ ਗਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ ਗਿਆ। ਇਸ ਮੌਕੇ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨ ਭਰਾਵਾਂ ਦੀਆਂ 100 ਤੋਂ ਵੱਧ ਜਾਨਾਂ ਜਾ ਚੁੱਕੀਆਂ, ਪਰ ਭਾਰਤ ਸਰਕਾਰ ਆਪਣੀ ਹੱਠ ਭਰਿਆ ਸੁਭਾਅ ਛੱਡਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਦਿਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ, ਉਥੇ ਹੀ ਮਿ੍ਰਤਕ ਕਿਸਾਨਾਂ ਦੇ ਪਰਿਵਾਰਾਂ ਦੀ ਸਾਰ ਵੀ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਕਿਸਾਨ ਭਰਾਵਾਂ ਨਾਲ ਮੋਢੇ ਨਾਲ ਮੋਢਾ ਲਗਾਕੇ ਖੜੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਲਵਾ ਜ਼ੋਨ ਦੇ ਇੰਚਾਰਜ ਸਤਵੀਰ ਸਿੰਘ ਖੱਟੜਾ, ਮੈਨੇਜਰ ਕਰਨੈਲ ਸਿੰਘ ਨਾਭਾ, ਅਮਰਪਾਲ ਸਿੰਘ, ਰਣਧੀਰ ਸਿੰਘ, ਪਿ੍ਰਤਪਾਲ ਸਿੰਘ, ਮਨਜੀਤ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਵੀ ਹਾਜ਼ਰ ਸਨ।
Please Share This News By Pressing Whatsapp Button