
26 ਜਨਵਰੀ ਲਾਲ ਕਿਲ੍ਹਾ ਹਿੰਸਾ ਮਾਮਲੇ ਚ ਨਾਮਜ਼ਦ ਦੀਪ ਸਿੱਧੂ ਜ਼ੀਰਕਪੁਰ ਤੋਂ ਗ੍ਰਿਫ਼ਤਾਰ
ਨਵੀਂ ਦਿੱਲੀ : 9 ਫ਼ਰਵਰੀ (ਰੂਪਿੰਦਰ ਸਿੰਘ ਮੋਨੂੰ ) : 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਦਿੱਲੀ ਦੇ ਲਾਲ ਕਿਲ੍ਹਾ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਮੁਲਜ਼ਮ ਪੰਜਾਬੀ ਅਦਾਕਾਰ ਦੀਪ ਸਿੱਧੂ ਗ੍ਰਿਫ਼ਤਾਰ ਹੋ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੀਪ ਸਿੱਧੂ ਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਦੀਪ ਸਿੱਧੂ ਨੂੰ ਮੰਗਲਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਜਿਸ ਤੋਂ ਬਾਅਦ ਪੁਲਿਸ ਉਸ ਦਾ ਰਿਮਾਂਡ ਮੰਗੇਗੀ। ਦਿੱਲੀ ਪੁਲਿਸ ਦੁਪਹਿਰੇ 12 ਵਜੇ ਪ੍ਰੈੱਸ ਕਾਨਫਰੰਸ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਪੁੱਛਗਿੱਛ ਵਿਚ ਦੀਪ ਸਿੱਧੂ ਲਾਲਾ ਕਿਲ੍ਹਾ ਹਿੰਸਾ ਮਾਮਲੇ ‘ਚ ਕਈ ਅਹਿਮ ਖੁਲਾਸੇ ਕਰ ਸਕਦਾ ਹੈ।
Please Share This News By Pressing Whatsapp Button