♦इस खबर को आगे शेयर जरूर करें ♦

ਨੌਦੀਪ ਕੌਰ ਨੂੰ ਇਨਸਾਫ਼ ਦਿਵਾਉਣ ਲਈ ਰੋਸ ਪ੍ਰਦਰਸ਼ਨ

ਪਟਿਆਲਾ, 9 ਫਰਵਰੀ (ਬਲਵਿੰਦਰ ਪਾਲ ) 

ਮਜ਼ਦੂਰ ਆਗੂ ਨੌਂਦੀਪ ਕੌਰ ਨੂੰ ਹਰਿਆਣਾ ਪੁਲਿਸ ਦੁਆਰਾ ਝੂੱਠੇ ਪੁਲਿਸ ਕੇਸ ਤਹਿਤ ਗ੍ਰਿਫ਼ਤਾਰ ਕੀਤੇ ਜਾਣ ਅਤੇ ਜਿਣਸੀ ਤਸ਼ੱਦਦ ਕਰਨ ਦੇ ਵਿਰੋਧ ਵਿੱਚ ਇਸਤਰੀ ਜਾਗਰਤੀ ਮੰਚ ਵੱਲੋਂ ਸਥਾਨਕ ਬੱਸ ਅੱਡਾ ਚੌਂਕ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕਿਆ ਗਿਆ।
ਇਸ ਤੋਂ ਪਹਿਲਾਂ ਸਥਾਨਕ ਨਹਿਰੂ ਪਾਰਕ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਇਸਤਰੀ ਜਾਗਰਤੀ ਮੰਚ ਦੀ ਸੂਬਾ ਜਨਰਲ ਸਕੱਤਰ ਅਮਨਦੀਪ ਦਿਓਲ ਅਤੇ ਸਪਨਾ ਪਟਿਆਲਾ ਨੇ ਆਖਿਆ ਕਿ ਮੌਦੀ ਸਰਕਾਰ ਦੁਆਰਾ ਜਿੱਥੇ ਖੇਤੀਬਾੜੀ ਆਰਥਿਕਤਾ ਦਾ ਉਜਾੜਾ ਕਰਨ ਲਈ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ ਉੱਥੇ ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਕਰਕੇ ਕਾਰਪੋਰੇਟ ਅਤੇ ਸਰਮਾਏਦਾਰਾਂ ਦੀ ਨੂੰ ਲੋਕਾਂ ਦੀ ਮਿਹਨਤ ਤੇ ਡਾਕਾ ਮਾਰਨ ਦੀ ਖੁੱਲੀ ਛੁੱਟੀ ਦਿੱਤੀ ਜਾ ਰਹੀ ਹੈ। ਸਰਕਾਰ ਦੇ ਲੋਕ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਲੋਕਾਂ ਉੱਤੇ ਕੇੰਦਰ ਅਤੇ ਭਾਜਪਾ ਸਾਸ਼ਿਤ ਸੂਬਾ ਸਰਕਾਰਾਂ ਵੱਲੋਂ ਲਗਾਤਾਰ ਜਬਰ ਦਾ ਕੁਹਾੜਾ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਜਬਰ ਦੀ ਨੀਤੀ ਤੇ ਚੱਲਦਿਆਂ ਹੀ ਹਰਿਆਣਾ ਪੁਲਿਸ ਵੱਲੋਂ ਮਜ਼ਦੂਰ ਆਗੂ ਨੌਦੀਪ ਕੌਰ ਨੂੰ ਨਾ ਸਿਰਫ਼ ਝੂੱਠੇ ਪੁਲਿਸ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸਗੋਂ ਉਸਦਾ ਜਿਸਮਾਨੀ ਸੋਸ਼ਣ ਵੀ ਕੀਤਾ ਗਿਆ, ਜਿਸ ਲਈ ਸਿੱਧੇ ਤੌਰ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜੁੰਮੇਵਾਰ ਹਨ। ਆਗੂਆਂ ਵੱਲੋਂ ਮੰਗ ਕੀਤੀ ਗਈ ਕਿ ਨੌਦੀਪ ਕੌਰ ਨੂੰ ਤੁਰੰਤ ਬਿਨ੍ਹਾਂ ਸ਼ਰਤ ਰਿਹਾਅ ਕਰਦਿਆਂ ਉਸਦਾ ਜਿਣਸੀ ਸੌਸ਼ਣ ਕਰ ਵਾਲੇ ਪੁਲਿਸ ਅਧਿਕਾਰੀਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਦੌਰਾਨ ਅਦਾਰਾ ਪਰਵਾਜ਼ ਵੱਲੋਂ ਡਾ. ਅਰਵਿੰਦਰ ਕੌਰ ਕਾਕੜਾ, ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪਰਮਿੰਦਰ ਕੌਰ, ਕਿਰਤੀ ਕਿਸਾਨ ਯੂਨੀਅਨ ਵੱਲੋਂ ਦਵਿੰਦਰ ਸਿੰਘ ਪੂਨੀਆ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਗੁਰਮੀਤ ਦਿੱਤੂਪੁਰ, ਜਮਹੂਰੀ ਕਿਸਾਨ ਸਭਾ ਵੱਲੋਂ ਰਾਜ ਕਿਸ਼ਨ ਨੂਰਖੇੜੀ, ਗੈਸ ਏਜੰਸੀ ਵਰਕਰ ਯੂਨੀਅਨ (ਇਫਟੂ) ਵੱਲੋਂ ਸੁਰਜੀਤ ਸਿੰਘ, ਜਮੀਨ ਪ੍ਰਾਪਤੀ ਸਿੰਘ ਕਮੇਟੀ ਵੱਲੋਂ ਗੁਰਵਿੰਦਰ ਬੌੜਾਂ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਵਿਕਰਮਦੇਵ ਸਿੰਘ, ਨੌਜਵਾਨ ਭਾਰਤ ਸਭਾ ਵੱਲੋਂ ਖੁਸ਼ਵੰਤ ਸਿੰਘ ਹਨੀ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਹਰਦੀਪ ਟੋਡਰਪੁਰ, ਲੋਕ ਸੰਘਰਸ਼ ਕਮੇਟੀ ਵੱਲੋਂ ਸ਼੍ਰੀਨਾਥ ਨੇ ਸੰਬੋਧਨ ਕਰਦਿਆਂ ਆਖਿਆ ਕਿ ਮਜ਼ਦੂਰ ਆਗੂ ਨੌਦੀਪ ਕੌਰ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਤੇ ਕਾਰਵਾਈ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129