
ਸੰਗਰੂਰ ਟ੍ਰੈਫਿਕ ਪੁਲਿਸ ਨੇ ਮੋਟਰ ਸਾਈਕਲ ਰੈਲੀ ਕੱਢੀ
ਸੰਗਰੂਰ, 10 ਫਰਵਰੀ (ਯੋਗੇਸ਼ ਕੰਨੂੰ) : ਸ਼ਹਿਰ ਦੇ ਮੇਨ ਬੈਰੀਅਰ ਚੌਕ ਵਿਚ ਟ੍ਰੈਫਿਕ ਇੰਚਾਰਜ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਇਕ ਹੈਲਮੇਟ ਧਾਰਕ ਮੋਟਰਸਾਈਕਲ ਸਵਾਰ ਲੋਕਾਂ ਦੀ ਜਾਗਰੂਕਤਾ ਰੈਲੀ ਰਵਾਨਾ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੇ ਇਸ ਤੇਜ਼ ਰਫ਼ਤਾਰ ਸਮੇਂ ਵਿਚ ਜਲਦੀ ਕਾਰਨ ਭਿਆਨਕ ਹਾਦਸੇ ਹੋ ਜਾਂਦੇ ਹਨ। ਜਿਨ੍ਹਾਂ ‘ਚ ਸਾਡੀ ਥੋੜ੍ਹੀ ਜਿਹੀ ਅਣਗਹਿਲੀ ਕਾਰਨ ਆਪਣੀ ਅਨਮੋਲ ਜ਼ਿੰਦਗੀ ਤੋਂ ਹੱਥ ਧੋ ਬੈਠਦੇ ਹਾਂ। ਇਸ ਲਈ ਮੋਟਰ ਸਾਈਕਲ ਨੂੰ ਹੌਲੀ ਚਲਾਉਣ ਦੇ ਨਾਲ-ਨਾਲ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਵੀ ਬਹੁਤ ਜ਼ਰੂਰੀ ਹੈ। ਮੋਟਰ ਸਾਈਕਲ ਚਲਾਉਣ ਸਮੇਂ ਹੈਲਮੇਟ ਪਾਉਣਾ ਵੀ ਬਹੁਤ ਜ਼ਰੂਰੀ ਹੈ, ਜਿਸ ਨਾਲ ਅਸੀਂ ਭਿਆਨਕ ਹਾਦਸਿਆਂ ਵਿਚ ਸਿਰ ਦੀ ਸੱਟ ਤੋਂ ਬਚ ਜਾਂਦੇ ਹਾਂ। ਜ਼ਿਆਦਾਤਰ ਸਿਰ ਦੀ ਸੱਟ ਹੀ ਮੌਤ ਦਾ ਕਾਰਨ ਬਣਦੀ ਹੈ। ਇਸ ਮੌਕੇ ਹੌਲਦਾਰ ਗੁਰਜੀਤ ਸਿੰਘ ਅਤੇ ਰਣਜੀਤ ਸਿੰਘ ਵੀ ਮੌਜੂਦ ਸਨ।
Please Share This News By Pressing Whatsapp Button