
ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਬਸੰਤ ਪੰਚਮੀ ਜੋੜ ਮੇਲੇ ਸਬੰਧੀ ਪੋਸਟਰ ਰਿਲੀਜ਼
ਪਟਿਆਲਾ 11 ਫਰਵਰੀ (ਗਗਨ ਦੀਪ ਸਿੰਘ ਦੀਪ)
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਾਲਾਨਾ ਜੋੜ ਮੇਲ ‘ਬਸੰਤ ਪੰਚਮੀ’ ਮੌਕੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮ ਵਾਲਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਲ ਭਰ ਚੱਲਣ ਵਾਲੇ ਪ੍ਰੋਗਰਾਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਹਨ ਅਤੇ ਸਾਲਾਨਾ ਬਸੰਤ ਪੰਚਮੀ ਜੋੜ ਮੇਲੇ ਨੂੰ ਸੰਗਤਾਂ ਦੇ ਸਹਿਯੋਗ ਨਾਲ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇਗਾ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਬਸੰਤ ਪੰਚਮੀ ਸਾਲਾਨਾ ਜੋੜ ਮੇਲੇ ਇਸ ਵਾਰ 15 ਤੋਂ 16 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 14 ਫਰਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 16 ਫਰਵਰੀ ਨੂੰ ਬਸੰਤ ਪੰਚਮੀ ਮੌਕੇ ਵੱਖ-ਵੱਖ ਪ੍ਰੋਗਰਾਮ ਆਯੋਜਿਤ ਹੋਣਗੇ। ਮੈਨੇਜਰ ਕਰਨੈਲ ਸਿੰਘ ਨਾਭਾ ਨੇ ਦੱਸਿਆ ਕਿ ਸਾਲਾਨਾ ਬਸੰਤ ਪੰਚਮੀ ਜੋੜ ਮੇਲ ਮੌਕੇ ਕਵੀ ਦਰਬਾਰ, ਕੀਰਤਨ ਸਮਾਗਮ, ਢਾਡੀ ਦਰਬਾਰ ਤੋਂ ਇਲਾਵਾ ਬਸੰਤ ਰਾਗ ਕੀਰਤਨ ਦਰਬਾਰ ਸਮਾਗਮ ਵੀ ਉਲੀਕਿਆ ਗਿਆ ਹੈ। ਉਨ੍ਹਾਂ ਸੰਗਤਾਂ ਨੂੰ ਗੁਰਮਤਿ ਸਮਾਗਮਾਂ ’ਚ ਵੱਧ ਚੜਕੇ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਅਮਰਪਾਲ ਸਿੰਘ, ਕੰਵਲਜੀਤ ਸਿੰਘ ਗੋਨਾ, ਗੁਰਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ, ਪਿ੍ਰਤਪਾਲ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਵੀ ਹਾਜ਼ਰ ਸਨ।
Please Share This News By Pressing Whatsapp Button