
ਨਾਭਾ ‘ਚ ਕਾਰ-ਬੱਸ-ਮੋਟਰਸਾਈਕਲ ਦੀ ਟੱਕਰ ‘ਚ ਨੌਜਵਾਨ ਦੀ ਮੌਤ
ਪਟਿਆਲਾ/ਨਾਭਾ, 12 ਫਰਵਰੀ (ਰੁਪਿੰਦਰ ਸਿੰਘ) : ਅੱਜ ਨਾਭਾ ਦੇ ਗਰਿੱਡ ਚੌਕ ਦੇ ਨਜ਼ਦੀਕ 3 ਨੌਜਵਾਨ ਮੋਟਰਸਾਈਕਲ ‘ਤੇ ਆ ਰਹੇ ਸੀ ਤਾਂ ਰਸਤੇ ਵਿਚ ਇਕ ਕਾਰ ਨਾਲ ਉਨ੍ਹਾਂ ਦਾ ਮੋਟਰਸਾਈਕਲ ਟਕਰਾ ਗਿਆ ਉਸ ਤੋਂ ਬਾਅਦ ਤੇਜ਼ ਰਫ਼ਤਾਰ ਬੱਸ ਨਾਲ ਟਕਰਾਉਣ ਨਾਲ ਮੌਕੇ ਤੇ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਵਿੱਚ ਦੋ ਨੌਜਵਾਨ ਗੰਭੀਰ ਰੂਪ ਵਿੱਚ ਫੱਟੜ ਹੋ ਗਏ। ਇਸ ਦਰਦਨਾਕ ਹਾਦਸੇ ਦੀ ਸਾਰੀ ਘਟਨਾ ਸੀਸੀਟੀਵੀ ਫੁਟੇਜ ਵਿਚ ਕੈਦ ਹੋ ਗਈ, ਘਟਨਾ ਵਾਲੀ ਥਾਂ ਤੇ ਪਹੁੰਚੇ ਪੁਲਿਸ ਦੇ ਜਾਂਚ ਅਧਿਕਾਰੀ ਸੁਖਦਰਸ਼ਨ ਸਿੰਘ ਨੇ ਕਿਹਾ ਕਿ ਅਸੀਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜੋ ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ ਉਸਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਮ੍ਰਿਤਕ ਨੌਜਵਾਨ ਨਰਿੰਦਰ ਸਿੰਘ ਨੇੜਲੇ ਪਿੰਡ ਮੰਡੌੜ ਦੇ ਰਹਿਣ ਵਾਲਾ ਸੀ ਜੋ ਕੀ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਨਰਿੰਦਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ। ਮ੍ਰਿਤਕ ਨਰਿੰਦਰ ਸਿੰਘ ਦੇ ਦੋਸਤ ਨੇ ਕਿਹਾ ਕਿ ਤਿੰਨੋਂ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਨਾਭੇ ਜਸਪਾਲ ਕਾਲੋਨੀ ਵਿਚ ਕੰਮ ਤੇ ਆ ਰਹੇ ਸਨ, ਜਿਸ ਦਾ ਗਰਿੱਡ ਚੌਕ ਨਜ਼ਦੀਕ ਹਾਦਸਾ ਵਾਪਰ ਗਿਆ ਜਿਸ ਵਿੱਚ ਨਰਿੰਦਰ ਸਿੰਘ ਦੀ ਮੌਤ ਹੋ ਗਈ।
Please Share This News By Pressing Whatsapp Button