
ਵਾਰਡ ਨੰਬਰ 31 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸ਼ਕੁੰਤਲਾ ਰਾਣੀ ਬਾਜਵਾ ਨੇ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਕੀਤਾ ਰੋਡ ਸ਼ੋਅ ਤੇ ਕੀਤੀਆਂ ਮੀਟਿੰਗਾਂ

ਰਾਜਪੁਰਾ, 12 ਫਰਵਰੀ (ਰਾਜੇਸ਼ )-ਨਗਰ ਕੌਂਸਲ ਚੋਣਾਂ ਵਿੱਚ ਰਾਜਪੁਰਾ ਤੋਂ ਵਾਰਡ ਨੰਬਰ 31 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰੀਮਤੀ ਸ਼ਕੁੰਤਲਾ ਰਾਣੀ ਬਾਜਵਾ ਨੇ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਜਿੱਥੇ ਰੋਡ ਸ਼ੋਅ ਕੀਤਾ, ਉਥੇ ਵੱਡੀਆਂ ਮੀਟਿੰਗਾਂ ਵੀ ਕੀਤੀਆਂ, ਜਿਨ੍ਹਾਂ ਵਿੱਚ ਪਹੁੰਚੀਆਂ ਮਹਿਲਾਵਾਂ ਨੇ ਸ਼ਕੁੰਤਲਾ ਰਾਣੀ ਬਾਜਵਾ ਨੂੰ ਭਰਪੂਰ ਸਾਥ ਦੇਣ ਦਾ ਭਰੋਸਾ ਦਿੱਤਾ। ਸ੍ਰੀਮਤੀ ਸ਼ਕੁੰਤਲਾ ਰਾਣੀ ਨੇ ਇਸ ਮੌਕੇ ਸਪੱਸ਼ਟ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਨਗਰ ਕੌਂਸਲ ਚੋਣਾਂ ਵਿੱਚ ਖਡ਼੍ਹਿਆ ਹਰੇਕ ਉਮੀਦਵਾਰ ਵੱਡੀ ਪੱਧਰ ‘ਤੇ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਸ੍ਰੀਮਤੀ ਸ਼ਕੁੰਤਲਾ ਰਾਣੀ ਬਾਜਵਾ ਨੇ ਕਿਹਾ ਕੋਈ ਨਹੀਂ ਜਾਣਦਾ ਵਿਵਾਦ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਵਾਅਦਾ ਕੀਤਾ ਉਹ ਪੂਰਾ ਗਿਆ ਕੀਤਾ ਗਿਆ ਜਦੋਂ ਕਿ ਕਾਂਗਰਸ ਨੇ ਆਪਣੇ ਰਾਜ ਵਿਚ ਵਾਅਦੇ ਕਿਸੇ ਤੋਂ ਮੰਗੇ ਸਨ ਤੇ ਉਨ੍ਹਾਂ ਨੂੰ ਪੂਰਾ ਕਰਨ ਦਾ ਜੋ ਵਾਅਦਾ ਕੀਤਾ ਸੀ ਉਹ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਲੋਕਾਂ ਨਾਲ ਕੀਤੇ ਵਾਅਦੇ ਕਿਸੇ ਤੋਂ ਮੰਗਦੇ ਹਨ ਉਹ ਪੂਰੇ ਕਰਨੇ ਕਦੇ ਵੀ ਸੰਭਵ ਨਹੀਂ ਹਾਰੇ ਉਹ ਮੰਗਵੇਂ ਹੁੰਦੇ ਹਨ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਵੀ ਵਾਅਦੇ ਕੀਤੇ ਉਹ ਪੂਰੇ ਕੀਤੇ ਨਗਰ ਕੌਂਸਲ ਚੋਣਾਂ ਵਿੱਚ ਵੀ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ। ਸ੍ਰੀਮਤੀ ਸ਼ਕੁੰਤਲਾ ਰਾਣੀ ਬਾਜਵਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਵਿੱਚ ਵੱਡੇ ਪੱਧਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਜਿੱਤ ਪ੍ਰਾਪਤ ਕਰਨਗੇ ਅਤੇ ਆਪਣੀ ਸਰਕਾਰ ਬਣਨ ‘ਤੇ ਪੰਜਾਬ ਤੇ ਪੰਜਾਬੀਆਂ ਨੂੰ ਕਾਂਗਰਸ ਦੇ ਭ੍ਰਿਸ਼ਟਾਚਾਰ ਦੀ ਚੁੰਗਲ ‘ਚੋਂ ਛੁਡਵਾਉਣਗੇ।
Please Share This News By Pressing Whatsapp Button