
ਸਰਕਾਰ ਵਲੋ ਮਿਲੀ ਹਰ ਜ਼ਿੰਮੇਵਾਰੀ ਨੂੰ ਤਹਿ ਦਿਲੋਂ ਨਿਭਾਵਾਂਗਾ-ਨਰਿੰਦਰ ਲਾਲੀ
- ਫੋਟੋ ਕੈਪਸ਼ਨ; ਪਿੰਗ ਲਲੋਚੀ ਦੀ ਪੰਚਾਇਤ ਪਨਸਪ ਦੇ ਸੀਨੀਅਰ ਵਾਇਸ ਪੰਚਾਇਤ ਨੇ ਸੀਨੀਅਰ ਵਾਇਸ ਚੇਅਰਮੈਨ ਨਰਿੰਦਰ ਲਾਲੀ ਨੂੰ ਕੀਤਾ ਸਨਮਾਨਿਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਨਸਪ ਦੇ ਨਿਯੁਕਤ ਕੀਤੇ ਗਏ ਸੀਨੀਅਰ ਵਾਇਸ ਚੇਅਰਮੈਨ ਨਰਿੰਦਰ ਲਾਲੀ ਨੂੰ ਪਿੰਡ ਲਲੋਚੀ ਦੇ ਸਰਪੰਚ ਪਾਲਾ ਸਿੰਘ ਅਤੇ ਸਮੂਹ ਪੰਚਾਇਤ ਵਲੋ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਰਿੰਦਰ ਲਾਲੀ ਨੇ ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ, ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਬੀਬਾ ਜੈ ਇੰਦਰ ਕੌਰ ਸਮੇਤ ਸਮੁੱਚੀ ਕਾਂਗਰਸੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੰਜਾਬ ਸੂਬਾ ਦਿਨ ਰਾਤ ਤਰੱਕੀ ਕਰ ਰਿਹਾ ਹੈ।ਜਿਸ ਦੇ ਲਈ ਸਮੁੱਚੀ ਹਾਈ ਕਮਾਂਡ ਅਤੇ ਕਾਂਗਰਸ ਦੀ ਲੀਡਰਸ਼ਿਪ ਵਧਾਈ ਦੀ ਪਾਤਰ ਹੈ।ਲਾਲੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਿਲੀ ਹਰ ਜ਼ਿੰਮੇਵਾਰੀ ਨੂੰ ਤਹਿ ਦਿਲੋ ਨਿਭਾਵਾਗਾਂ ਅਤੇ ਕਾਂਗਰਸ ਪਾਰਟੀ ਦੀ ਚੜਦੀਕਲਾ ਕਈ ਦਿਨ ਰਾਤ ਮਿਹਨਤ ਕਰਦਾ ਰਹਾਂਗਾ।ਇਸ ਮੌਕੇ ਜਗੀਰ ਸਿੰਘ, ਜਸਵੰਤ ਸਿੰਘ, ਕ੍ਰਿਪਾਲ ਸਿੰਘ, ਸਵਰਨ ਸਿੰਘ, ਮਹਿੰਦਰ ਸਿੰਘ, ਸ਼ੇਰ ਸਿੰਘ, ਕੁਲਦੀਪ ਸਿੰਘ ਦੀਪੀ ਅਦਿ ਹਾਜ਼ਰ ਸਨ।ਚੇਅਰਮੈਨ ਨਰਿੰਦਰ ਲਾਲੀ ਨੂੰ ਸਨਮਾਨਿਤ ਕਰਦੇ ਹੋਈ।
Please Share This News By Pressing Whatsapp Button