
ਬੇਅੰਤ ਸਿੰਘ ਹੱਤਿਆਕਾਂਡ : ਰਾਜੋਆਣਾ ਦੀ ਤਰਸ ਪਟੀਸ਼ਨ ‘ਤੇ ਫ਼ੈਸਲੇ ਲਈ SC ਨੇ ਕੇਂਦਰ ਨੂੰ ਦਿੱਤਾ ਹੋਰ 6 ਹਫ਼ਤਿਆਂ ਦਾ ਸਮਾਂ
ਨਵੀਂ ਦਿੱਲੀ, 12 ਫਰਵਰੀ (ਰੁਪਿੰਦਰ ਸਿੰਘ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ (Beant Singh) ਹੱਤਿਆਕਾਂਡ ਦੇ ਮਾਮਲੇ ‘ਚ ਬਲਵੰਤ ਸਿੰਘ ਰਾਜੋਆਣਾ (Balwant S Rajoana) ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ‘ਚ ਬਦਲਣ ਦੀ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ (Supreme Court) ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ਮਾਮਲੇ ‘ਤੇ ਫ਼ੈਸਲਾ ਲੈਣ ਲਈ ਛੇ ਹਫ਼ਤਿਆਂ ਦਾ ਹੋਰ ਸਮਾਂ ਦੇ ਦਿੱਤਾ ਹੈ।
ਇਸ ਤੋਂ ਪਹਿਲਾਂ ਹੋਈ ਸੁਣੲਾਈ ‘ਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦੋ ਹਫ਼ਤੇ ਦਾ ਸਮਾਂ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਕੇਂਦਰ ਨੂੰ ਇਹ ਅੰਤਿਮ ਮੌਕਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਇਸ ਦੇ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਗਿਆ ਸੀ ਤਾਂ ਜੋ ਮੌਜੂਦਾ ਹਾਲਾਤ ‘ਚ ਇਸ ਮਾਮਲੇ ‘ਤੇ ਫ਼ੈਸਲਾ ਲੈਣ ਲਈ ਲੋੜੀਂਦਾ ਸਮਾਂ ਮਿਲ ਸਕੇ। ਹੁਣ ਇਸ ਮਾਮਲੇ ਦੀ ਸੁਣਵਾਈ ਦੋ ਹਫ਼ਤੇ ਲਈ ਟਲ਼ ਗਈ। ਅੱਜ ਦੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਕੇਂਦਰ ਨੂੰ ਹੋਰ ਸਮਾਂ ਦੇ ਦਿੱਤਾ ਹੈ।
Please Share This News By Pressing Whatsapp Button