ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਨਾਭਾ ਦੀਆਂ ਜੇਲ੍ਹਾਂ ਦਾ ਦੌਰਾ
ਪਟਿਆਲਾ/ਨਾਭਾ, 12 ਫਰਵਰੀ (ਰੁਪਿੰਦਰ ਸਿੰਘ) : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਸ੍ਰੀ ਰਜਿੰਦਰ ਅਗਰਵਾਲ ਨੇ ਅੱਜ ਨਾਭਾ ਦੀਆਂ ਜੇਲ੍ਹਾਂ ਦਾ ਦੌਰਾ ਕਰਕੇ ਬੰਦੀਆਂ ਨਾਲ ਮੁਲਾਕਾਤ ਕੀਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ਼੍ਰੀ ਅਗਰਵਾਲ ਵੱਲੋਂ ਮੈਕਸੀਮਮ ਸਕਿਓਰਟੀ ਜੇਲ੍ਹ ਅਤੇ ਨਵੀਂ ਜੇਲ੍ਹ ਨਾਭਾ ਦਾ ਅਚਨਚੇਤ ਨਿਰੀਖਣ ਕਰਨ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਦੀਪਤੀ ਗੁਪਤਾ ਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਪਰਮਿੰਦਰ ਕੌਰ ਵੀ ਹਾਜ਼ਰ ਸਨ।
ਇਸ ਮੌਕੇ ਸ਼੍ਰੀ ਅਗਰਵਾਲ ਨੇ ਬੰਦੀਆਂ ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਕਿਸੇ ਤਰ੍ਹਾਂ ਦੀ ਸਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ। ਉਹਨਾਂ ਨੇ ਇਸ ਮੌਕੇ ਜੇਲ੍ਹਾਂ ਦੇ ਸੁਪਰਡੈਂਟਾਂ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਸਮੇਂ-ਸਮੇਂ ਤੇ ਜ਼ਿਲਾ ਪਟਿਆਲਾ ਦੀਆਂ ਜੇਲਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ । ਉਨ੍ਹਾਂ ਹੋਰ ਗੱਲਬਾਤ ਕਰਨ ‘ਤੇ ਇਹ ਵੀ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਟੋਲ ਫ਼ਰੀ ਹੈਲਪ ਲਾਈਨ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।
Please Share This News By Pressing Whatsapp Button