
ਪਾਤੜਾਂ ਵਿਚ ਚੋਣਾਂ ਦੇ ਮੱਦੇਨਜ਼ਰ ਪੁਲਸ ਵੱਲੋਂ ਫਲੈਗ ਮਾਰਚ

ਪਾਤੜਾਂ 12 ਫਰਵਰੀ (ਸੰਜੇ ਗਰਗ)
ਨਗਰ ਕੌਂਸਲ ਪਾਤੜਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਵਿਘਨ ਕਰਵਾਏ ਜਾਣ ਦੇ ਮਕਸਦ ਨਾਲ ਪਾਤੜਾਂ ਪੁਲੀਸ ਵੱਲੋਂ ਸ਼ਹਿਰ ਦੇ ਗਲੀਆਂ ਮੁਹੱਲਿਆਂ ਅਤੇ ਬਾਜ਼ਾਰਾਂ ਵਿਚ ਫਲੈਗ ਮਾਰਚ ਕੱਢਿਆ ਗਿਆ । ਡੀਐੱਸਪੀ ਪਾਤੜਾਂ ਭਰਪੂਰ ਸਿੰਘ ਦੀ ਅਗਵਾਈ ਵਿਚ ਪੁਲਿਸ ਥਾਣਾ ਸਦਰ ਪਾਤੜਾਂ, ਸਿਟੀ ਪੁਲੀਸ ਚੌਂਕੀ, ਥਾਣਾ ਘੱਗਾ ਅਤੇ ਸ਼ੁਤਰਾਣਾ ਦੇ ਪੁਲਸ ਮੁਲਾਜ਼ਮਾਂ ਨੇ ਫਲੈਗ ਮਾਰਚ ਵਿੱਚ ਹਿੱਸਾ ਲਿਆ । ਡੀਐੱਸਪੀ ਪਾਤੜਾਂ ਭਰਪੂਰ ਸਿੰਘ ਨੇ ਦੱਸਿਆ ਕਿ ਸਿਵਲ ਤੇ ਪੁਲਸ ਪ੍ਰਸ਼ਾਸਨ ਵੱਲੋਂ ਨਗਰ ਕੌਂਸਲ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਏ ਜਾਣ ਨੂੰ ਧਿਆਨ ਵਿਚ ਰੱਖਦਿਆਂ ਫਲੈਗ ਮਾਰਚ ਕੱਢਿਆ ਗਿਆ ਹੈ ਜਿਸ ਦਾ ਮੁੱਖ ਮਕਸਦ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਵੋਟਿੰਗ ਲਈ ਤਿਆਰ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਬਿਨਾਂ ਕਿਸੇ ਡਰ ਭੈਅ ਤੋਂ ਵੋਟਾਂ ਵਿਚ ਹਿੱਸਾ ਲੈਣ ਕਿਉਂਕਿ ਪੁਲਸ ਪ੍ਰਸ਼ਾਸਨ ਉਨ੍ਹਾਂ ਦੀ ਰਖਵਾਲੀ ਲਈ ਹਰ ਤਰ੍ਹਾਂ ਤਿਆਰ ਹੈ । ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਵੋਟਿੰਗ ਵਾਲੇ ਦਿਨ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਥਾਣਾ ਸਦਰ ਪਾਤੜਾਂ ਦੇ ਮੁਖੀ ਇੰਸਪੈਕਟਰ ਰਣਬੀਰ ਸਿੰਘ , ਸਿਟੀ ਪੁਲੀਸ ਚੌਕੀ ਦੇ ਇੰਚਾਰਜ ਕਰਨੈਲ ਸਿੰਘ , ਥਾਣਾ ਸ਼ੁਤਰਾਣਾ ਦੇ ਮੁਖੀ ਸ਼ਮਸ਼ੇਰ ਸਿੰਘ ਅਤੇ ਟ੍ਰੈਫਿਕ ਪੁਲਸ ਦੇ ਇੰਚਾਰਜ ਹਰਦੇਵ ਸਿੰਘ ਆਦਿ ਮੌਜੂਦ ਸਨ।
Please Share This News By Pressing Whatsapp Button