ਆਜ਼ਾਦ ਉਮੀਦਵਾਰ ਸੁਨੀਤਾ ਦੇਵੀ ਨੇ ਘਰ ਘਰ ਜਾ ਕੇ ਵੋਟਾਂ ਮੰਗੀਆਂ
ਨਗਰ ਕੌਂਸਲ ਪਾਤੜਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਦੌਰਾਨ ਵਾਰਡ ਨੰਬਰ ਤੇਰਾਂ ਤੋਂ ਆਜ਼ਾਦ ਉਮੀਦਵਾਰ ਸੁਨੀਤਾ ਦੇਵੀ ਦੀ ਚੋਣ ਮੁਹਿੰਮ ਪੂਰੀ ਤਰ੍ਹਾਂ ਭੱਖ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ ਪ੍ਰਾਪਤ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਨਿੱਤਰੇ ਸੁਨੀਤਾ ਦੇਵੀ ਵੱਲੋਂ ਘਰ ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਆਜ਼ਾਦ ੳੁਮੀਦਵਾਰ ਸੁਨੀਤਾ ਦੇਵੀ ਦੇ ਪਤੀ ਫਕੀਰ ਚੰਦ ਗੋਇਲ ਨੇ ਮੁਹੱਲੇ ਵਿਚ ਪੈਂਦੇ ਗਈਆਂ ਦੁਕਾਨਾਂ ਉੱਤੇ ਜਾ ਕੇ ਦੁਕਾਨਦਾਰਾਂ ਤੋਂ ਵੋਟਾਂ ਦੀ ਮੰਗ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਸਮਾਜ ਸੇਵਾ ਨਾਲ ਜੁੜਿਆ ਹੋਇਆ ਹੈ ਅਤੇ ਇਸੇ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਉਨ੍ਹਾਂ ਨੇ ਚੋਣ ਮੈਦਾਨ ਵਿੱਚ ਆਉਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਵਾਰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ ।
Please Share This News By Pressing Whatsapp Button