
ਨਜਾਇਜ਼ ਕਬਜ਼ੇ ਹਟਵਾ ਰਹੀ ਵਾਰਡ ਨੰ: 19 ਦੀ ਕੌਂਸਲਰ ‘ਤੇ ਇਲਾਕਾ ਨਿਵਾਸੀਆਂ ਵੱਲੋਂ ਹਮਲਾ
ਪਟਿਆਲਾ, 13 ਫਰਵਰੀ (ਬਲਵਿੰਦਰਪਾਲ) : ਥਾਣਾ ਅਰਬਨ ਅਸਟੇਟ ਅਧੀਨ ਪੈਂਦੇ ਵਾਰਡ ਨੰ: 19 ਦੀ ਕੌਂਸਲਰ ਅਨੀਤਾ ਕੁਮਾਰੀ ਵੱਲੋਂ ਅੱਜ ਵਾਰਡ ਵਿਖੇ ਨਜਾਇਜ਼ ਕਬਜ਼ੇ ਹਟਵਾਏ ਅਤੇ ਵਾਰਡ ਵਿੱਚ ਇੰਟਰਲਾਕਿੰਗ ਟਾਈਲਾਂ ਬਿਛਾਈਆਂ ਗਈਆਂ ਅਤੇ ਬਾਅਦ ਵਿੱਚ ਜਦੋਂ ਜੇ.ਸੀ.ਬੀ. ਮਸ਼ੀਨ ਨੇ ਲੋਕਾਂ ਦੇ ਘਰਾਂ ਦੇ ਬਾਹਰ ਨਜਾਇਜ਼ ਕਬਜ਼ੇ ਹਟਾਉਣੇ ਸ਼ੁਰੂ ਕੀਤੇ ਤਾਂ ਉਥੇ ਦੇ ਹੀ ਵਸਨੀਕਾਂ ਵੱਲੋਂ ਐਮ.ਸੀ. ਅਨੀਤਾ ਕੁਮਾਰੀ ਦਾ ਵਿਰੋਧ ਕੀਤਾ ਗਿਆ ਤੇ ਬਾਅਦ ਵਿੱਚ ਅਨੀਤਾ ਰਾਣੀ ਅਤੇ ਉਸਦੇ ਪਤਨੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇ ਕੇ ਗਾਲੀ ਗਲੋਚ ਵੀ ਕੀਤੀ ਗਈ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਂਸਲਰ ਅਨੀਤਾ ਕੁਮਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵਾਰਡ ਨੰਬਰ 19 ਵਿਖੇ ਜਿਨ੍ਹਾਂ ਲੋਕਾਂ ਵੱਲੋਂ ਨਜਾਇਜ਼ ਕਬਜ਼ੇ ਕੀਤੇ ਹੋਏ ਸਨ ਉਨਾਂ ਦੇ ਕਬਜ਼ੇ ਹਟਵਾ ਕੇ ਉਥੇ ਇੰਟਰਲਾਕਿੰਗ ਟਾਈਲਾਂ ਬਿਛਾਈਆਂ ਜਾ ਰਹੀਆਂ ਸਨ ਪਰ ਬਾਅਦ ਵਿੱਚ ਜਦੋਂ ਇਹ ਕੰਮ ਸ਼ੁਰੂ ਹੋਇਆ ਤਾਂ ਉਕੇ ਦੇ ਹੀ ਕੁੱਝ ਵਸਨੀਕਾਂ ਵੱਲੋਂ ਉਨ੍ਹਾਂ ਤੇ ਉਨ੍ਹਾਂ ਦੇ ਪਤੀ ਗਿਆਨ ਈਸ਼ਵਰ ‘ਤੇ ਜਬਰਦਸਤ ਹਮਲਾ ਕਰ ਦਿੱਤਾ ਗਿਆ। ਉਨ੍ਹਾਂ ਇਸ ਸਬੰਧੀ ਥਾਣਾ ਅਰਬਨ ਅਸਟੇਟ ਵਿਖੇ ਇਸ ਦੀ ਸ਼ਿਕਾਇਤ ਦਰਜ਼ ਕਰਵਾਈ ਗਈ ਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਉਕਤ ਹਮਲਾਵਰਾਂ ਦੇ ਖਿਲਾਫ ਮਾਮਲਾ ਦਰਜ਼ ਕਰ ਲਿਆ। ਗ੍ਰਿਫਤਾਰ ਕੀਤੇ ਵਿਅਕਤੀਆਂ ਵਿੱਚ ਬੰਟੀ ਸਾਗਰ, ਵਿਜੇ ਸਾਗਰ, ਰਾਮ ਸਾਗਰ, ਬਲੀ ਸਾਗਰ ਅਤੇ ਰਾਜ ਕੌਰ ਦੇ ਨਾਮ ਸ਼ਾਮਲ ਹਨ। ਅਨੀਤਾ ਕੁਮਾਰੀ ਅਨੁਸਾਰ ਇਨ੍ਹਾਂ ਦੋਸ਼ੀਆਂ ਵੱਲੋਂ ਵਾਰਡ ਵਿੱਚ ਨਜਾਇਜ਼ ਕਬਜ਼ੇ ਕੀਤੇ ਹੋਏ ਸਨ ਤੇ ਜਦੋਂ ਨਜਾਇਜ਼ ਕਬਜ਼ੇ ਹਟਾਉਣੇ ਸ਼ੁਰੂ ਕੀਤੇ ਤਾਂ ਉਕਤ ਦੋਸ਼ੀਆਂ ਨੇ ਇਸ ਦਾ ਵਿਰੋਧ ਕਰਦਿਆਂ ਉਸ ਅਤੇ ਉਸਦੇ ਪਤੀ ਗਿਆਨ ਈਸ਼ਵਰ ‘ਤੇ ਹਮਲਾ ਕਰ ਦਿੱਤਾ। ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਉਕਤ ਦੋਸ਼ੀਆਂ ਦੇ ਖਿਲਾਫ 323,341,506,34 ਆਈ.ਪੀ.ਸੀ. ਤਹਿਤ ਮਾਮਲਾ ਦਰਜ਼ ਕਜਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Please Share This News By Pressing Whatsapp Button