ਯੂਥ ਆਗੂ ਸਾਹਿਲ ਗੋਇਲ ਚੋਣਾਂ ਦੌਰਾਨ ਸਮਾਣਾ ਵਿੱਚ ਨਿਭਾਉਣਗੇਂ ਅਹਿਮ ਭੂਮਿਕਾ, ਚੋਣਾਂ ਵਿੱਚ ਨਹੀਂ ਹੋਣ ਦਿੱਤੀ ਜਾਵੇਗੀ ਧੱਕੇਸ਼ਾਹੀ
ਪਟਿਆਲਾ, 13 ਫਰਵਰੀ (ਰੁਪਿੰਦਰ ਸਿੰਘ) : ਪੰਜਾਬ ਵਿੱਚ 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਕਾਂਗਰਸ ਸਰਕਾਰ ਵੱਲੋਂ ਕੀਤੀ ਜਾਣੀ ਕਿਸੇ ਵੀ ਪ੍ਰਕਾਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਿਰਪੱਖ ਚੋਣਾਂ ਕਰਵਾਉਣ ਦੇ ਲਈ ਅਕਾਲੀ ਦਲ ਵੱਲੋਂ ਯੂਥ ਆਗੂਆਂ ਦੀ ਵਿਸ਼ੇਸ਼ ਤੌਰ ‘ਤੇ ਡਿਊਟੀ ਲਗਾਈਹ ੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੀਨੀਅਰ ਨੇਤਾ ਸਾਹਿਲ ਗੋਇਲ ਨੇ ਸਿਟੀ ਨਿਊਜ਼ 9 ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਸ. ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਦੇ ਸੈਂਕੜੇ ਆਗੂਆਂ ਵੱਲੋਂ ਉਨ੍ਹਾਂ ਦੀ ਅਗਵਾਈ ਵਿੱਚ ਸਮਾਣਾਤ ਵਿੱਚ ਹੋਣ ਜਾ ਰਹੀਆਂ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਈ ਜਾਵੇਗੀ।
ਸਾਹਿਲ ਗੋਇਲ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੂੰ ਸੂਬੇ ਵਿੱਚ ਆਪਣੀ ਸਿਆਸੀ ਜ਼ਮੀਨ ਖਿਸਕਦੀ ਨਜ਼ਰ ਆ ਰਹੀ ਹੈ। ਜਿਸ ਦੇ ਚਲਦਿਆਂ ਹੀ ਜਲਾਲਾਬਾਦ ਸਮੇਤ ਪੰਜਾਬ ਦੇ ਕਈ ਹੋਰ ਜਿਲ੍ਹਿਆਂ ਵਿੱਚ ਸਰਕਾਰ ਦੇ ਇਸ਼ਾਰੇ ‘ਤੇ ਅਕਾਲੀ ਦਲ ਨਾਲ ਸਬੰਧਤ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਤੱਕ ਦਾਖਲ ਨਹੀਂ ਹੋਣ ਦਿੱਤੇ ਗਏ। ਸਰਕਾਰ ਵੱਲੋਂ ਇਨ੍ਹਾਂ ਚੋਣਾਂ ਵਿੱਚ ਧੱਕੇਸ਼ਾਹੀ ਕੀਤੇ ਜਾਣ ਦੀ ਸੰਭਾਵਨਾ ਨੂੰ ਦੇਖਦਿਆਂ ਹੀ ਅਕਾਲੀ ਦਲ ਵੱਲੋਂ ਯੁਵਾ ਆਗੂਆਂ ਨੂੰ ਸਤੱਰਕ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਜਗ੍ਹਾ ‘ਤੇ ਕਾਂਗਰਸ ਵੱਲੋਂ ਗੁੰਡਾਗਰਦੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਅਕਾਲੀ ਦਲ ਵੱਲੋਂ ਉਸਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ ਅਤੇ ਡੱਟ ਕੇ ਮੁਕਾਬਲਾ ਕੀਤਾ ਜਾਵੇਗਾ। ਇਸ ਮੌਕੇ ਅਕਸ਼ੇ ਮੱਗੂ, ਸਾਹਿਲ ਬਜਾਜ, ਮੋਨੂੰ ਠਾਕੁਰ, ਪਾਰੂਸ਼ ਗੁਪਤਾ ਵੀ ਮੌਜੂਦ ਸਨ।
Please Share This News By Pressing Whatsapp Button