
ਬਸੰਤ ਜੋੜ ਮੇਲ ਮੌਕੇ ਗੁਰਦੁਆਰਾ ਪ੍ਰਬੰਧਕਾਂ ਨੂੰ ਸਹਿਯੋਗ ਕਰਨਗੇ ਵਿਦਿਆਰਥੀ
ਪਟਿਆਲਾ 13 ਫਰਵਰੀ (ਰੁਪਿੰਦਰ ਸਿੰਘ) : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹਰ ਸਾਲ ਸਾਲਾਨਾ ਬਸੰਤ ਜੋੜ ਮੇਲ ਦੀਆਂ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ, ਉਥੇ ਹੀ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਗੁਰਦੁਆਰਾ ਮੈਨੇਜਮੈਂਟ ਦਾ ਕੋਰਸ ਕਰ ਰਹੇ ਵਿਦਿਆਰਥੀ ਗੁਰਦੁਆਰਾ ਪ੍ਰਬੰਧਕਾਂ ਨੂੰ ਸਹਿਯੋਗ ਕਰਨ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪੁੱਜੇ ਹਨ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਗੁਰਦੁਆਰਾ ਮੈਨੇਜਮੈਂਟ ਕੋਰਸ ਕਰ ਰਹੇ ਵਿਦਿਆਰਥੀਆਂ ਨੂੰ ਜੀ ਆਇਆ ਆਖਿਆ। ਉਨ੍ਹਾਂ ਦੱਸਿਆ ਕਿ ਬਸੰਤ ਜੋੜ ਮੇਲ ਦੌਰਾਨ ਪ੍ਰਬੰਧਾਂ ਨੂੰ ਸੁਚਾਰੂ ਰੱਖਣ ਲਈ ਸੰਗਤਾਂ ਦੇ ਸਹਿਯੋਗ ਦੇ ਨਾਲ-ਨਾਲ ਵਿਦਿਆਰਥੀਆਂ ਵੱਲੋਂ ਵੀ ਹਰ ਸਾਲ ਧਾਰਿਮਕ ਸਮਾਗਮਾਂ ਦੀ ਸਫਲਤਾ ਲਈ ਹਰ ਸੰਭਵ ਸਹਿਯੋਗ ਕੀਤਾ ਜਾਂਦਾ ਹੈ। ਮੈਨੇਜਰ ਕਰਨੈਲ ਸਿੰਘ ਨਾਭਾ ਨੇ ਕਿਹਾ ਕਿ ਡਾ. ਸਤਿੰਦਰ ਸਿੰਘ ਦੀ ਦੇਖ ਰੇਖ ਵਿਚ ਵਿਦਿਆਰਥੀ 16 ਫਰਵਰੀ ਤੱਕ ਆਪਣਾ ਹਰ ਸਹਿਯੋਗ ਕਰਨਗੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਮੈਨੇਜਮੈਂਟ ਕੋਰਸ ਦੌਰਾਨ ਰਿਫਰੈਸ਼ਰ ਕੋਰਸ ਵੀ ਵਿਦਿਆਰਥੀ ਲਈ ਸਹਾਈ ਹੋਵੇਗਾ, ਜੋ ਸਬੰਧਤ ਵਿਭਾਗ ਵੱਲੋਂ ਪੜ੍ਹਾਈ ਦੇ ਨਾਲ ਹੀ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਬੰਧ ਤਹਿਤ ਵਿਦਿਆਰਥੀਆਂ ਨੂੰ ਵੱਖ-ਵੱਖ ਥਾਵਾਂ ‘ਤੇ ਆਪਣੀਆਂ ਸੇਵਾਵਾਂ ਦੇਣਗੇ
Please Share This News By Pressing Whatsapp Button