ਡਿਪਟੀ ਕਮਿਸ਼ਨਰ ਦੀ ਦੇਖ ਰੇਖ ਵਿੱਚ ਪੋਲਿੰਗ ਪਾਰਟੀਆਂ ਰਵਾਨਾ

ਪਾਤੜਾਂ 13 ਫ਼ਰਵਰੀ (ਸੰਜੇ ਗਰਗ)
ਨਗਰ ਕੌਂਸਲ ਪਾਤੜਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਸਿਵਲ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਸਰਕਾਰੀ ਕਿਰਤੀ ਕਾਲਜ ਨਿਆਲ ਤੋਂ ਪੋਲਿੰਗ ਪਾਰਟੀਆਂ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਅਤੇ ਐੱਸ ਪੀ ਵਰੁਣ ਸ਼ਰਮਾ ਨੇ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤੇ ਜਾਣ ਜਾਣ ਦਾ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਦੋਂ ਲਿਆਉਣ ਤੇ ਸਬੰਧਤ ਅਧਿਕਾਰੀਆਂ ਤੇ ਪੋਲਿੰਗ ਪਾਰਟੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਕਿਹਾ ਹੈ ਕਿ ਸਿਵਲ ਪ੍ਰਸ਼ਾਸਨ ਨਗਰ ਕੌਂਸਲ ਪਾਤੜਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਸੁਹਿਰਦ ਹੈ । ਚੋਣਾਂ ਦੌਰਾਨ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਜਾਂ ਸਥਿਤੀ ਵਿਚ ਗੜਬੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਚੋਣਾਂ ਦਾ ਅਮਲ ਨਿਰਵਿਘਨ ਨੇਪਰੇ ਚੜ੍ਹਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਹਨ। ਸਾਰੇ ਬੂਥਾਂ ਉੱਤੇ ਚੋਣ ਅਮਲੇ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਤਿੱਖੀ ਨਜ਼ਰ ਰੱਖਣ ਦੇ ਨਾਲ ਨਾਲ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੂਰੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚੋਣ ਪ੍ਰਕਿਰਿਆ ਦੌਰਾਨ ਸਵੇਰੇ ਅੱਠ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਵੋਟਾਂ ਪਾਈਆਂ ਜਾ ਮਿਲਣਗੀਆਂ ਪ੍ਰੰਤੂ ਜੇਕਰ ਕਿਸੇ ਜਗ੍ਹਾ ਤੇ ਇਸ ਤੋਂ ਬਾਅਦ ਵੀ ਚੋਣ ਸਮੇਂ ਤੋਂ ਬਾਅਦ ਵੀ ਵੋਟਰ ਬਕਾਇਆ ਰਹਿੰਦੇ ਹਨ ਤਾਂ ਤਾਂ ਪੋਲਿੰਗ ਬੂਥ ਅੰਦਰ ਚਾਰ ਵਜੇ ਤੱਕ ਆਉਣ ਵਾਲੇ ਹਰ ਵਿਅਕਤੀ ਦੀ ਵੋਟ ਪੋਲ ਕਰਵਾਈ ਜਾਵੇਗੀ । ਚੋਣ ਅਮਲੇ ਵਿੱਚ ਰਿਜ਼ਰਵ ਪੋਲਿੰਗ ਪਾਰਟੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਨਾਇਬ ਤਹਿਸੀਲਦਾਰ ਪਾਤੜਾਂ ਰਾਜਵਿੰਦਰ ਸਿੰਘ ਧਨੋਆ ਡੀਐੱਸਪੀ ਪਾਤੜਾਂ ਭਰਪੂਰ ਸਿੰਘ ਥਾਣਾ ਮੁਖੀ ਇੰਸਪੈਕਟਰ ਰਣਬੀਰ ਸਿੰਘ ਆਦਿ ਹਾਜ਼ਰ ਸਨ।
Please Share This News By Pressing Whatsapp Button