
ਠੇਕਾ ਮੁਲਾਜਮ ਸੰਘਰਸ਼ ਮੋਰਚਾ ਵਲੋਂ ਕਨਵੈਨਸ਼ਨ ਦਾ ਫੈਸਲਾ

ਪਾਤੜਾ, 13 ਫਰਵਰੀ (ਸੰਜੇ ਗਰਗ)
ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਤਹਿਸੀਲ ਪਾਤੜਾਂ ਦੀ ਮੀਟਿੰਗ ਹੋਈ, ਜਿਸ ਵਿਚ ਵੱਖ ਵੱਖ ਠੇਕਾ ਮੁਲਾਜਮ ਜਥੇਬੰਦੀਆਂ ਦੇ ਆਗੂ ਵਰਿੰਦਰ ਸਿੰਘ ਮੋਮੀ, ਸਰਿੰਦਰ ਛਿੰਦਾ ਜਗਸੀਰ ਸਿੰਘ ਅਤੇ ਸੁਰਿੰਦਰ ਸਿੰਘ ਨੇ ਹਿੱਸਾ ਲਿਆ। ਇਸ ਦੌਰਾਨ ਮੋਰਚੇ ਵਲੋਂ ਉਲੀਕੇ ਗਏ ਪ੍ਰੋਗਰਾਮਾਂ ਦੀਆਂ ਤਿਆਰੀ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੋਰਚੇ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ ਨੇ ਕਿਹਾ ਕਿ ਦੇਸ਼ ਦੀ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਦੇਸੀ-ਵਿਦੇਸ਼ੀ ਕਾਰਪੋਰੇਟਰਾਂ ਦੀ ਲੁੱਟ ਅਤੇ ਜਬਰ ਖਿਲਾਫ਼, ਖੇਤੀ ਅਤੇ ਜਰੂਰੀ ਸੇਵਾਵਾਂ ਦਾ ਨਿੱਜੀਕਰਨ ਕਰਨ, ਖੇਤੀ ਅਤੇ ਕਾਨੂੰਨਾਂ ਵਿਚ ਕੀਤੀਆਂ ਤਬਾਹਕੁੰਨ ਤਬਦੀਲੀਆਂ ਨੂੰ ਰੱਦ ਕਰਵਾਉਣ ਲਈ ਜਾਰੀ ਸੰਘਰਸ਼ ਹੋਰ ਤਿੱਖਾ ਕਰਨ ਲਈ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਲੋਂ 12 ਮਾਰਚ 2021 ਨੂੰ ਪਟਿਆਲਾ ਵਿਚ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਸਨੂੰ ਸਫਲ ਬਣਾਉਣ ਲਈ ਤਹਿਸੀਲ ਪੱਧਰੀ ਮੀਟਿੰਗ ਕਰਕੇ ਵੱਖ ਵੱਖ ਜੱਥੇਬੰਦੀਆਂ ਦੇ ਠੇਕਾ ਮੁਲਾਜਮਾਂ ਨੂੰ ਪਰਿਵਾਰਾਂ ਸਮੇਤ ਕਾਫਲੇ ਬੰਨ ਪਟਿਆਲੇ ਪਹੁੰਚਣ ਲਈ ਲਾਮਬੰਦ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਮੋਰਚੇ ਦੀ ਤਿਆਰੀ ਲਈ ਤਹਿਸੀਲ ਪਾਤੜਾ ਦੇ ਵੱਖ ਵੱਖ ਠੇਕਾ ਮੁਲਾਜਮ ਜੱਥੇਬੰਦੀਆਂ ਵਰਕਰਾਂ ਵਲੋਂ 27 ਫਰਵਰੀ ਨੂੰ ਤਹਿਸੀਲ ਪੱਧਰੀ ਪਰਿਵਾਰ ਸਮੇਤ ਸਾਂਝੀ ਕਨਵੈਨਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜਮ ਸੰਘਰਸ਼ ਮੋਰਚਾ ਸਮੂਹ ਵਿਭਾਗਾਂ ’ਚ ਕੰਮ ਕਰਦੇ ਆਊਟਸੋਰਸਿੰਗ,ਇਨਲਿਸਟਮੈਂਟ, ਠੇਕੇਦਾਰਾਂ,ਕੰਪਨੀਆਂ, ਸੁਸਾਇਟੀਆਂ, ਕੰਟਰੈਕਚੂਅਲ, ਵਰਕਚਾਰਜਡ,ਡੇਲੀਵੇਜ, ਆਡਹਾਕ, ਮਾਣਭੱਤਿਆਂ ਰਾਹੀ ਲੱਗੇ ਠੇਕਾ ਮੁਲਾਜਮਾਂ ਨੂੰ ਪਿੱਤਰੀ ਵਿਭਾਗਾਂ ’ਚ ਲਿਆ ਕੇ ਬਿੰਨਾ ਸ਼ਰਤ ਰੈਗੂਲਰ ਕਰਨ ਦੀ ਮੰਗ ਦੇ ਨਾਲ ਨਾਲ ਆਹਲੂਵਾਲੀਆਂ ਕਮੇਟੀ ਦੀਆਂ ਸਾਰੀਆਂ ਸਿਫਾਰਸ਼ਾਂ ਰੱਦ ਕਰਨ ਦੀ ਮੰਗ ਕਰਦਾ ਹੈ ।
Please Share This News By Pressing Whatsapp Button