ਰਾਜ ਚੋਣ ਕਮਿਸ਼ਨ ਵਲੋਂ 3 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ
ਚੰਡੀਗੜ, 15 ਫਰਵਰੀ (ਬਲਵਿੰਦਰ ਸਿੰਘ) : ਰਾਜ ਚੋਣ ਕਮਿਸ਼ਨ ਵਲੋਂ ਅੱਜ ਪਟਿਆਲਾ ਦੇ ਨਗਰ ਕੌਸਲ, ਪਾਤੜਾਂ ਅਤੇ ਸਮਾਣਾ ਦੇ 3 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲੇ ਦੇ ਪਾਤੜਾਂ ਦੇ ਰਿਟਰਨਿੰਗ ਅਫਸਰ ਵਲੋਂ ਵਾਰਡ ਨੰ: 8 ਦੇ ਬੂਥ ਨੰ: 11 ਵਿੱਚ ਵੋਟਾਂ ਦੌਰਾਨ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ। ਇਸੇ ਤਰਾਂ ਪਟਿਆਲਾ ਜ਼ਿਲੇ ਦੇ ਸਮਾਣਾ ਹਲਕੇ ਦੇ ਰਿਟਰਨਿੰਗ ਅਫਸਰ ਵਲੋਂ ਵੀ ਸਮਾਣਾ ਦੇ ਵਾਰਡ ਨੰ: 11 ਦੇ ਬੂਥ ਨੰ: 22 ਅਤੇ 23 ਵਿੱਚ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ।
ਬੁਲਾਰੇ ਨੇ ਦੱਸਿਆ ਕਿ ਇਸਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਇਨਾਂ ਤਿੰਨਾਂ ਬੂਥਾਂ ਤੇ ਸਟੇਟ ਇਲੈਕਸ਼ਨ ਕਮਿਸ਼ਨ ਐਕਟ, 1994 ਦੀ ਧਾਰਾ 59 (2) (ਏ) ਅਧੀਨ ਇਨਾਂ ਤਿੰਨਾਂ ਬੂਥਾਂ ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ। ਬੁਲਾਰੇ ਨੇ ਦੱਸਿਆ ਕਿ ਇਨਾਂ ਤਿੰਨਾਂ ਬੂਥਾਂ ਤੇ ਹੁਣ ਮਿਤੀ 16 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਅਤੇ ਗਿਣਤੀ 17 ਫਰਵਰੀ, 2021 ਨੂੰ ਹੋਵੇਗੀ।
Please Share This News By Pressing Whatsapp Button