ਥਾਣਾ ਸ਼ੰਭੂ ਪੁਲਿਸ ਵੱਲੋਂ 12,000 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
ਪਟਿਆਲਾ, 18 ਫਰਵਰੀ (ਰੁਪਿੰਦਰ ਸਿੰਘ) : ਜਿਲ੍ਹਾ ਪੁਲਸ ਮੁਖੀ ਪਟਿਆਲਾ ਸ਼੍ਰੀ ਵਿਕਰਮ ਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜੋ ਨਸ਼ਾ ਤਸਕਰਾਂ ਨੂੰ ਠੱਲ ਪਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਦੇ ਤਹਿਤ ਅੱਜ ਹਰਮੀਤ ਸਿੰਘ ਹੁੰਦਲ ਪੀ. ਪੀ.ਐਸ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਪਟਿਆਲਾ ਦੀਆਂ ਹਦਾਇਤਾਂ ਅਨੁਸਾਰ ਜਸਵਿੰਦਰ ਸਿੰਘ ਪੀ. ਪੀ. ਐਸ. ਉਪ ਕਪਤਾਨ ਪੁਲਿਸ, ਸਰਕਲ ਘਨੌਰ ਦੀ ਰਹਿਨੁਮਾਈ ਹੇਠ ਗੁਰਮੀਤ ਸਿੰਘ ਮੁੱਖ ਅਫਸਰ ਥਾਣਾ ਸੰਭੂ ਨੇ ਗਸ਼ਤ ਦੌਰਾਨ ਜਸਮੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਮਕਾਨ ਨੰਬਰ 304, ਖੰਨਾ ਰੋਡ ਕਮਲ ਕਲੋਨੀ ਸਮਰਾਲਾ, ਜਿਲ੍ਹਾ ਲੁਧਿਆਣਾ ਨੂੰ ਸਮੇਤ 12,000 ਨਸ਼ੀਲੀਆਂ ਗੋਲੀਆਂ ਦੇ ਕਾਬੂ ਕੀਤਾ ਹੈ। ਇਨ੍ਹਾਂ ਬ੍ਰਾਮਦ ਕੀਤੀਆਂ ਨਸ਼ੀਲੀਆਂ ਗੋਲੀਆਂ ਦੀ ਕੀਮਤ ਕਰੀਬ 2 ਲੱਖ ਰੁਪਏ ਹੈ, ਜਿਸ ਸਬੰਧੀ ਮੁਕੱਦਮਾ ਨੰਬਰ 27 ਮਿਤੀ 17.02.2021 ਅ/ਧ 22/61/85 ਐਨ. ਡੀ.ਪੀ.ਐਸ. ਐਕਟ ਥਾਣਾ ਸ਼ੰਭੂ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।
Please Share This News By Pressing Whatsapp Button