ਵਿਧਾਇਕ ਜਲਾਲਪੁਰ ਵਲੋਂ ਪੰਡਤਾਂ ‘ਚ ਵਿਕਾਸ ਕੰਮਾਂ ਦੇ ਉਦਘਾਟਨ
ਪਟਿਆਲਾ/ਘਨੌਰ 19 ਫਰਵਰੀ (ਰੁਪਿੰਦਰ ਸਿੰਘ) : ਬਲਾਕ ਘਨੌਰ ਦੇ ਪਿੰਡ ਪੰਡਤਾਂ ਵਿਖੇ ਚੇਅਰਮੈਨ ਜਗਦੀਪ ਸਿੰਘ ਡਿੰਪਲ ਚਪੜ੍ਹ, ਬਲਾਕ ਸੰਮਤੀ ਮੈਂਬਰ ਸੁਜਾਤਾ ਰਾਣੀ ਤੇ ਸਰਪੰਚ ਸਤਪਾਲ ਸਿੰਘ ਤੇ ਗ੍ਰਾਮ ਪੰਚਾਇਤ ਪੰਡਤਾਂ ਵਲੋਂ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਐਸ.ਸੀ./ਬੀ.ਸੀ. ਧਰਮਸ਼ਾਲਾਵਾਂ ਦਾ ਉਦਘਾਟਨ ਕੀਤਾ ਜਦੋਂ ਕਿ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਸਮਾਰਟ ਕਲਾਸ ਰੂਮ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਪੰਜਾਬ ਦੀਆਂ ਮਿਊਂਸੀਪਲ ਚੋਣਾਂ ਵਿਚ ਜਨਤਾ ਨੇ ਮਗਰਲੇ 4 ਸਾਲਾਂ ਦੌਰਾਨ ਹੋਏ ਵਿਕਾਸ ਕੰਮਾਂ ‘ਤੇ ਮੋਹਰਾਂ ਲਗਾ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ‘ਤੇ ਭਰੋਸਾ ਜਿਤਾਇਆ ਹੈ, ਉਸ ਲਈ ਸਭ ਵਧਾਈ ਦੇ ਪਾਤਰ ਹਨ। ਜਲਾਲਪੁਰ ਨੇ ਭਰੋਸਾ ਦਿੱਤਾ ਕਿ ਪੰਜਾਬ ਵਿਚ ਜ਼ੋ ਕੰਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕੀਤੇ ਹਨ, ਉਹ ਅਕਾਲੀ-ਭਾਜਪਾ ਸਰਕਾਰ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਵੀ ਨਹੀਂ ਕਰ ਸਕੀ। ਜਲਾਲਪੁਰ ਨੇ ਇਹ ਵੀ ਦਾਅਵਾ ਕੀਤਾ ਕਿ 2020 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਹੋਵੇਗੀ ਤੇ ਲੋਕ ਵਿਰੋਧੀ ਪਾਰਟੀਆਂ ਨੂੰ ਮੂੰਹ ਨਹੀਂ ਲਾਉਣਗੇ।ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਜਲਾਲਪੁਰ ਨੇ ਕਿਹਾ ਕਿ ਪਿੰਡ ਪੰਡਤਾਂ ਖੇੜੀ ਦੇ ਐਸ.ਸੀ., ਬੀ.ਸੀ. ਭਾਈਚਾਰੇ ਨੂੰ ਖੁਸ਼ੀ-ਗਮੀਂ ਦੇ ਸਮਾਗਮਾਂ ਦੌਰਾਨ ਜਗ੍ਹਾ ਦੀ ਬਹੁਤ ਘਾਟ ਮਹਿਸੂਸ ਹੁੰਦੀ ਸੀ, ਜਿਸ ਨੂੰ ਮੁੱਖ ਰੱਖਦਿਆਂ ਪਿੰਡ ਵਿਚ ਸਥਿਤ ਧਰਮਸ਼ਾਲਾਵਾਂ ਦਾ 6 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਵਾਇਆ ਗਿਆ ਹੈ, ਇਸ ਤੋਂ ਇਲਾਵਾ ਪਿੰਡ ਦੇ ਪ੍ਰਾਇਮਰੀ ਸਕੂਲ ਵਿਚ ਬਨਣ ਵਾਲੇ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ ਹੈ।
ਇਸ ਮੌਕੇ ਸਰਪੰਚ ਮਨਜੀਤ ਸਿੰਘ ਚਪੜ੍ਹ, ਕਰਨੈਲ ਸਿੰਘ, ਬਹਾਦਰ ਸਿੰਘ, ਰਾਜਪਾਲ, ਦਵਿੰਦਰ ਸਿੰਘ ਸਾਬਕਾ ਸਰਪੰਚ, ਦਲਬੀਰ ਸਿੰਘ ਪੰਚ, ਨੀਲਮ ਰਾਣੀ ਪੰਚ, ਕੁਲਬੀਰ ਕੌਰ ਪੰਚ, ਸੁਰਜੀਤ ਸਿੰਘ ਪੰਚ, ਅਮਰਜੀਤ ਕੌਰ ਪੰਚ, ਬਲਵੀਰ ਸਿੰਘ, ਅਮਰੀਕ ਸਿੰਘ, ਚਰਨਜੀਤ ਸਿੰਘ, ਜ਼ਸਪਾਲ ਸਿੰਘ, ਹਰਬੰਸ਼ ਸਿੰਘ, ਰਾਮ ਗੋਪਾਲ, ਰੁਲਦਾ ਰਾਮ, ਸੁਖਚੈਨ ਸਿੰਘ, ਤਰਸੇਮ ਸਿੰਘ, ਰਾਕੇਸ਼ ਕੁਮਾਰ, ਜ਼ੋਨੀ ਸਮੇਤ ਹੋਰ ਵੀ ਹਾਜ਼ਰ ਸਨ।
Please Share This News By Pressing Whatsapp Button