
ਤ੍ਰਿਪੜੀ ਮੇਨ ਬਜ਼ਾਰ ਵਿਚ ਕਾਂਗਰਸ ਦੀ ਜਿੱਤ ਦੀ ਖੁਸ਼ੀ ‘ਚ ਲੱਡੂ ਵੰਡੇ
– 2022 ‘ਚ ਮੁੜ ਕਾਂਗਰਸ ਸਰਕਾਰ ਬਣੇਗੀ : ਰਾਕੇਸ਼ ਨਾਸਾਰਾ, ਚਿੰਟੂ ਨਾਸਰਾ
ਪਟਿਆਲਾ, 20 ਫਰਵਰੀ (ਰੁਪਿੰਦਰ ਸਿੰਘ) : ਪੰਜਾਬ ਵਿਚ ਹੋਈਆਂ ਅੱਠ ਨਗਰ ਨਿਗਮ ਅਤੇ 109 ਨਗਰ ਕੌਂਸਲ ਅਤੇ ਨਗਰ ਪਰੀਸ਼ਦ ਦੀਆਂ ਚੋਣਾਂ ਵਿਚ ਕਾਂਗਰਸ ਦੀ ਵੱਡੀ ਜਿੱਤ ਨਾਲ ਚਾਰੇ ਪਾਸੇ ਜਸ਼ਨ ਦਾ ਮਾਹੌਲ ਹੈ। ਤ੍ਰਿਪੜੀ ਦੇ ਮੇਨ ਬਾਜ਼ਾਰ ਵਾਰਡ ਨੰ : 6 ਵਿਚ ਕੌਂਸਲਰ ਰਾਕੇਸ਼ ਨਾਸਰਾ ਦੀ ਅਗਵਾਈ ਹੇਠ ਲੱਡੂ ਵੰਡੇ ਕੇ ਖੁਸ਼ੀ ਜ਼ਾਹਿਰ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਪੁੱਜੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੰਤ ਬਾਂਗਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕੈ. ਅਮਰਿੰਦਰ ਸਿੰਘ ਦੀ ਅਗਵਾਈ ਅਤੇ ਸਥਾਨਕ ਸਰਕਾਰਾਂ ਵਿਭਾਗ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਬਹੁਤ ਖੁਸ਼ ਹਨ ਅਤੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ‘ਤੇ ਵਿਸ਼ਵਾਸ ਜਤਾਇਆ ਹੈ। ਇਸ ਮੌਕੇ ਜਸ਼ਨ ਦੀ ਅਗਵਾਈ ਕਰ ਰਹੇ ਵਾਰਡ ਦੇ ਕੌਂਸਲਰ ਰਾਕੇਸ਼ ਨਾਸਰਾ ਨੇ ਕਿਹਾ ਕਿ 2022 ਵਿਚ ਮੁੜ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਇਸ ਮੈਕੇ ਮੇਨ ਬਜਾਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਚਿੰਟੂ ਨਾਸਰਾ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਅਤੇ ਵਪਾਰੀਆਂ ਦੀ ਹਿਤੈਸ਼ੀ ਸਰਕਾਰ ਹੈ। ਨਗਰ ਕੌਂਸਲ ਅਤੇ ਨਗਰ ਨਿਗਮ ਦੀਆਂ ਚੋਣਾਂ ‘ਚ ਪਾਰਟੀ ਨੂੰ ਮਿਲੀ ਵੱਡੀ ਜਿੱਤ ਇਸ ਗੱਲ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਵਾਲੀ ਸਰਕਾਰ ਹੈ। ਇਸ ਮੌਕੇ ਚੇਅਰਮੈਨ ਸੰਤ ਬਾਂਗਾ ਅਤੇ ਵਾਰਡ ਦੇ ਕੌਂਸਲਰ ਰਾਕੇਸ਼ ਨਾਸਰਾ ਦੇ ਅਲਾਵਾ ਤ੍ਰਿਪੜੀ ਮੇਨ ਬਜ਼ਾਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਚਿੰਟੂ ਨਾਸਰਾ ਸੀਨੀਅਰ ਉਪ ਪ੍ਰਧਾਨ ਯਸ਼ ਕਾਲੜਾ ਅਤੇ ਸੰਪੂਰਣ ਕਾਰਜਕਾਰਣੀ ਟੀਮ ਮੈਂਬਰ ਅਤੇ ਵੱਡੀ ਗਿਣਤੀ ਵਿਚ ਦੁਕਾਨਦਾਰ ਮੌਕੇ ‘ਤੇ ਮੌਜੂਦ ਸਨ।
Please Share This News By Pressing Whatsapp Button