
ਜੈਤੋ ਮੋਰਚੇ ਦੇ ਸ਼ਹੀਦਾਂ ਦੀ ਯਾਦ ‘ਚ ਧਾਰਮਿਕ ਸਮਾਗਮ
ਪਟਿਆਲਾ/ਨਾਭਾ, 21 ਫਰਵਰੀ (ਰੁਪਿੰਦਰ ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਮੋਰਚੇ ਦੇ ਸ਼ਹੀਦਾਂ ਦੀ ਯਾਦ ‘ਚ ਧਾਰਮਕ ਸਮਾਗਮ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਬਾਣੀ ਕਥਾ ਪ੍ਰਵਾਹ ਹੈਡ ਗ੍ਰੰਥੀ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਵੱਲੋਂ ਚਲਾਇਆ ਗਿਆ ਅਤੇ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵੱਲੋਂ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਸਰਵਣ ਰਾਹੀਂ ਨਿਹਾਲ ਕੀਤਾ।
ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਸੁਧਾਰ ਲਹਿਰ ‘ਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਜੈਤੋ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਨੇ ਸਿੱਖ ਰਾਜ ਦੀ ਸਥਾਪਨਾ ‘ਚ ਵੱਡਮੁੱਲਾ ਯੋਗਦਾਨ ਪਾਇਆ ਅਤੇ ਜਬਰ ਜ਼ੁਲਮ ਖਿਲਾਫ਼ ਅਣਖ ਅਤੇ ਗੈਰਤ ਨਾਲ ਜੀਵਨ ਜਿਉਣ ਦੀ ਜਾਂਚ ਸਿਖਾਈ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਜੈਤੋ ਮੋਰਚੇ ਦੇ ਸ਼ਹੀਦਾਂ ਨੇ ਵੀ ਸਿੱਖ ਇਤਿਹਾਸ ਅੰਦਰ ਧਰਮ ਲਈ ਆਪਣੀਆਂ ਜਾਨਾਂ ਵਾਰਕੇ ਅਦੁੱਤੀ ਅਤੇ ਲਾਸਾਨੀ ਗਾਥਾ ਲਿਖੀ ਹੈ, ਜਿਨਾਂ ਵੱਲੋਂ ਵਿੱਢੇ ਸੰਘਰਸ਼ ਅੱਗੇ ਅੰਗਰੇਜ਼ਾਂ ਦੀ ਈਸਟ ਇੰਡੀਆ ਕੰਪਨੀ ਨੂੰ ਵੀ ਗੋਡੇ ਟੇਕ ਦਿੱਤੇ ਸਨ। ਉਨ੍ਹਾਂ ਕਿਹਾ ਕਿ ਇਤਿਹਾਸ ਅੰਦਰ ਸਿੱਖਾਂ ਵੱਲੋਂ ਲੜੇ ਗਏ ਸੰਘਰਸ਼ ਅਰਦਾਸ, ਨਾਮ ਸਿਮਰਨ ਰਾਹੀਂ ਜਿੱਤੇ ਗਏ ਹਨ, ਜੋ ਚੱਲ ਰਹੇ ਕਿਸਾਨੀ ਸੰਘਰਸ਼ ਦਾ ਵੀ ਮਾਰਗ ਦਰਸ਼ਨ ਕਰ ਰਹੇ ਹਨ। ਇਸ ਮੌਕੇ ਮਾਨਇੰਦਰ ਸਿੰਘ ਮਾਨੀ ਨੇ ਵੀ ਸੰਗਤਾਂ ਨੂੰ ਪ੍ਰੇਰਦਿਆਂ ਕਿਹਾ ਕਿ ਜੈਤੋ ਮੋਰਚੇ ਦੇ ਸ਼ਹੀਦਾਂ ਵੱਲੋਂ ਸਮਾਜ ਨੂੰ ਦਿੱਤੀ ਚੰਗੀ ਸੇਧ ਅਤੇ ਸੋਚ ਨੂੰ ਅਪਣਾਉਣਾ ਅੱਜ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ, ਜੋ ਹਮੇਸ਼ਾ ਸਾਰਿਆਂ ਲਈ ਪ੍ਰੇਰਨਾ ਸਰੋਤ ਰਹਿਣਗੇ।
ਧਾਰਮਕ ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ‘ਚ ਬਾਬਾ ਰਣਜੀਤ ਸਿੰਘ ਤਪਾ ਧਰਾਜ ਮੋਹਾਲੀ, ਮੱਖਣ ਸਿੰਘ ਲਾਲਕਾ, ਸ਼੍ਰੋਮਣੀ ਕਮੇਟੀ ਮੈਂਬਰ ਬਲਤੇਜ ਸਿੰਘ ਖੋਖ, ਦਰਸ਼ਨ ਸਿੰਘ ਖੋਖ, ਐਡੀਸ਼ਨਲ ਸਕੱਤਰ ਪਰਮਜੀਤ ਸਿੰਘ ਸਰੋਆ, ਇੰਚਾਰਜ ਭਗਵੰਤ ਸਿੰਘ ਧੰਗੇੜਾ, ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਹਰਮਿੰਦਰ ਸਿੰਘ, ਸ਼ਮਸ਼ੇਰ ਸਿੰਘ ਚੌਧਰੀਮਾਜਰਾ, ਮਾਸਟਰ ਅਜਮੇਰ ਸਿੰਘ, ਗੁਰਦਿਆਲ ਇੰਦਰ ਸਿੰਘ ਬਿੱਲੂ, ਮੈਨੇਜਰ ਅਮਰੀਕ ਸਿੰਘ ਰੋਹਟਾ ਸਾਹਿਬ, ਜਸਵੰਤ ਸਿੰਘ ਬਿੱਟੂ ਰੋਹਟਾ, ਰਣਜੀਤ ਸਿੰਘ ਦੋਦਾ ਹਰਨੇਕ ਸਿੰਘ ਸੈਕਟਰੀ, ਬਲਦੇਵ ਸਿੰਘ ਕਰਤਾਰਪੁਰਾ, ਜਥੇਦਾਰ ਕਸਮੀਰਾ ਸਿੰਘ, ਮੇਵਾ ਸਿੰਘ, ਹਰਿੰਦਰ ਸਿੰਘ, ਸੁਖਜੀਤ ਸਿੰਘ ਮੱਲੇਵਾਲ, ਗ੍ਰੰਥੀ ਮਨਪ੍ਰੀਤ ਸਿੰਘ, ਨਵਦੀਪ ਸਿੰਘ ਐਡਵੋਕੇਟ, ਚਰਨਜੀਤ ਸਿੰਘ, ਭੁਪਿੰਦਰ ਸਿੰਘ ਜਸਪਾਲ ਸਿੰਘ ਨੇ ਡਾ ਬਲਦੇਵ ਸਿੰਘ ਗੁਰਦਿੱਤਪੁਰਾ, ਲਾਲ ਸਿੰਘ ਰਣਜੀਤ ਗੜ੍ਹ, ਹਰੀ ਸਿੰਘ ਹੇਮਰਾਜ ਸਿੰਘ, ਰਣਜੀਤ ਸਿੰਘ, ਪ੍ਰਿਤਪਾਲ ਸਿੰਘ, ਜੱਸਾ ਖੋਖ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਪਰਮਜੀਤ ਸਿੰਘ ਪੰਮਾ ਤੋਂ ਇਲਾਵਾ ਵੱਡੀਆਂ ਗਿਣਤੀ ‘ਚ ਸੰਗਤਾਂ ਵੀ ਸ਼ਾਮਲ ਸਨ।
Please Share This News By Pressing Whatsapp Button