
ਕੌਮਾਂਤਰੀ ਗੱਤਕਾ ਮੁਕਾਬਲੇ ਦੌਰਾਨ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਕਰੇਗਾ ਬੁੱਢਾ ਦਲ
ਪਟਿਆਲਾ 21 ਫਰਵਰੀ (ਰੁਪਿੰਦਰ ਸਿੰਘ) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਯੋਗ ਅਗਵਾਈ ‘ਚ ਕਰਵਾਏ ਜਾ ਰਹੇ ਕੌਮਾਂਤਰੀ ਗੱਤਕਾ ਮੁਕਾਬਲੇ 27 ਫਰਵਰੀ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਕਰਵਾਏ ਜਾਣਗੇ। ਇਸ ਸਬੰਧ ‘ਚ ਅੰਤ੍ਰਿੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਗੱਤਕਾ ਮੁਕਾਬਲੇ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਗਏ ਧਾਰਮਕ ਸਮਾਗਮ ਸ਼ਲਾਘਾਯੋਗ ਹਨ ਅਤੇ ਬੁੱਢਾ ਦਲ ਸ਼੍ਰੋਮਣੀ ਕਮੇਟੀ ਨੂੰ ਹਰ ਸੰਭਵ ਸਹਿਯੋਗ ਕਰੇਗਾ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ 27 ਫਰਵਰੀ ਨੂੰ ਕੌਮਾਂਤਰੀ ਗੱਤਕਾ ਮੁਕਾਬਲੇ ‘ਚ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਵੱਧ ਚੜਕੇ ਨਿਹੰਗ ਸਿੰਘਾਂ ਨਾਲ ਸ਼ਮੂਲੀਅਤ ਕਰਨਗੇ ਅਤੇ ਇਸ ਸਬੰਧੀ ਸਾਰੀਆਂ ਤਿਆਰੀਆਂ ਆਰੰਭ ਕੀਤੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਗੁਰਦੀਪ ਸਿੰਘ ਸ਼ੇਖੂਪੁਰ ਆਦਿ ਹਾਜ਼ਰ ਸਨ।
Please Share This News By Pressing Whatsapp Button