ਸੜਕ ਹਾਦਸੇ ਦੌਰਾਨ ਇਕ ਦੀ ਮੌਤ, ਡਰਾਇਵਰ ਖਿਲਾਫ ਮਾਮਲਾ ਦਰਜ਼
ਸਨੋਰ, 23 ਫਰਵਰੀ (ਰੁਪਿੰਦਰ ਸਿੰਘ) : ਥਾਣਾ ਸਨੋਰ ਦੀ ਪੁਲਸ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾ ਕੇ ਇਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਵਿਅਕਤੀ ਦੇ ਖਿਲਾਫ ਮਾਮਲਾ ਦਰਜ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪੁੱਤਰ ਅਮਰਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਪੂਨੀਆ ਨੇ ਦੱਸਿਆ ਕਿ ਉਹ ਬੀਤੀ ਕੱਲ ਆਪਣੇ ਪਿਤਾ ਨਾਲ ਮੋਟਰਸਾਈਕਲ ਪਰ ਸਵਾਰ ਹੋ ਕੇ ਪਟਿਆਲਾ ਤੋਂ ਆਪਣੇ ਘਰ ਪਰਤ ਰਿਹਾ ਸੀ, ਜਿਥੇ ਦੁਪਹਿਰ ਸਮੇਂ ਸਨੋਰ ਦੇ ਐਸ.ਬੀ.ਆਈ. ਬੈਂਕ ਕੋਲ ਇਕ ਵਿਅਕਤੀ ਵੱਲੋਂ ਆਪਣੀ ਕਾਰ ਤੇਜ਼ ਰਫਤਾਰ ਨਾਲ ਲਿਆ ਕੇ ਉਸਦੇ ਮੋਟਰਬਸਾਈਕਲ ਵਿੱਚ ਮਾਰੀ, ਜਿਸ ਦੌਰਾਨ ਉਸਦੇ ਪਿਤਾ ਦੇ ਕਾਫੀ ਸੱਟਾਂ ਲੱਗੀਆਂ, ਜਿਸ ਨੂੰ ਇਲਾਜ਼ ਲਈ ਜਦੋਂ ਉਥੇ ਦੇ ਨਿੱਜੀ ਹਸਪਤਾਲ ਵਿਖੇ ਲਿਜਾਂਦਾ ਗਿਆ ਤਾਂ ਦੌਰਾਨੇ ਇਲਾਜ਼ ਉਸਦੇ ਪਿਤਾ ਦੀ ਮੌਤ ਹੋ ਗਈ। ਪੁਲਸ ਨੇ ਗੱਡੀ ਨੰਬਰ ਪੀ.ਬੀ. 11 ਆਰ 9500 ਦੇ ਡਰਾਇਵਰ ਦੇ ਖਿਲਾਫ 279, 304 ਏ ਆਈ.ਪੀ.ਸੀ. ਤਹਿਤ ਮਾਮਲਾ ਦਰਜ਼ ਕਰ ਲਿਆ ਹੈ।
Please Share This News By Pressing Whatsapp Button