ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਸਦਮਾ, ਤਾਈ ਦਾ ਦੇਹਾਂਤ
ਪਟਿਆਲਾ, 23 ਫਰਵਰੀ (ਰੁਪਿੰਦਰ ਸਿੰਘ) : ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਤਾਈ/ਮਾਸੀ ਸ੍ਰੀਮਤੀ ਮਹਿੰਦਰ ਕੌਰ ਦਾ ਮੰਗਲਵਾਰ ਤੜਕਸਾਰ ਸੰਖੇਪ ਬਿਮਾਰੀ ਦੇ ਚਲਦਿਆਂ ਦੇਹਾਂਤ ਹੋ ਗਿਆ।
ਜ਼ਿਕਰਯੋਗ ਹੈ ਕਿ ਸਵ. ਮਾਤਾ ਮਹਿੰਦਰ ਕੌਰ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਚਾਚਾ ਸ੍ਰੀ ਜਗਦੀਸ਼ ਚੰਦ ਜੀ ਦੇ ਧਰਮਪਤਨੀ ਅਤੇ ਮਨੋਹਰ ਲਾਲ ਅਤੇ ਰਣਬੀਰ ਚੰਦ ਗੋਲੂ ਦੇ ਮਾਤਾ ਸਨ। ਸ੍ਰੀਮਤੀ ਮਹਿੰਦਰ ਕੌਰ ਨੂੰ ਲੰਘੇ ਵੀਰਵਾਰ ਸਾਹ ਲੈਣ ਵਿਚ ਤਕਲੀਫ਼ ਹੋਣ ਦੇ ਚਲਦਿਆਂ ਰਾਜਪੁਰਾ ਦੇ ਇਕ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ, ਜਿਥੇ ਅੱਜ ਤੜਕਸਾਰ ਉਨ੍ਹਾਂ ਨੇ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਪਤੀ ਜਗਦੀਸ਼ ਚੰਦ, ਪੁੱਤਰ ਮਨੋਹਰ ਲਾਲ, ਰਣਬੀਰ ਚੰਦ ਅਤੇ ਪੁੱਤਰੀਆਂ ਸੀਲਾ ਰਾਣੀ ਤੇ ਸੁਰਿੰਦਰ ਕੌਰ ਨੂੰ ਛੱਡ ਗਏ ਹਨ। ਸਵ. ਮਹਿੰਦਰ ਕੌਰ ਦਾ ਅੰਤਿਮ ਸਸਕਾਰ ਅੱਜ ਦੁਪਹਿਰ 1 ਵਜੇ ਪਿੰਡ ਜਲਾਲਪੁਰ ਦੇ ਸਮਸ਼ਾਨਘਾਟ ਵਿਖੇ ਕੀਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਵੱਲੋਂ ਵਿਧਾਇਕ ਜਲਾਲਪੁਰ ਨੂੰ ਫੋਨ ਕਰ ਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਜਦੋਂ ਕਿ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੱਲੋਂ ਸਸਕਾਰ ਮੌਕੇ ਹਾਜ਼ਰੀ ਲਗਵਾਈ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਰਿਸ਼ਤੇਦਾਰਾਂ ਸਾਕ ਸਬੰਧੀਆਂ, ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਵੀ ਸਵਰਗੀ ਮਾਤਾ ਜੀ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ।
Please Share This News By Pressing Whatsapp Button