
880 ਨਸ਼ੀਲੀਆਂ ਵਾਲਾ ਚੜਿਆ ਪੁਲਸ ਅੜਿੱਕੇ
ਪਟਿਆਲਾ, 26 ਫਰਵਰੀ (ਰੁਪਿੰਦਰ ਸਿੰਘ) : ਥਾਣਾ ਬਖਸ਼ੀਵਾਲਾ ਦੀ ਪੁਲਸ ਨੇ 880 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਵਿਅਕਤੀ ਦੀ ਪਹਿਚਾਣ ਕਸ਼ਮੀਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਬਨੇਰਾ ਖੁਰਦ ਥਾਣਾ ਸਦਰ ਨਾਭਾ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਅਨੁਸਾਰ ਉਹ ਪੁਲਸ ਪਾਰਟੀ ਸਮੇਤ ਟੀ ਪੁਆਇੰਟ ਪਿੰਡ ਧਬਲਾਨ ਵਿਖੇ ਮੌਜੂਦ ਸੀ, ਜਿਸ ਨੇ ਸ਼ੱਕ ਦੇ ਆਧਾਰ ‘ਤੇ ਮੋਟਰਸਾਈਕਲ ਨੰਬਰ ਪੀ.ਬੀ. 19ਜੀ 3842ਨੂੰ ਰੋਕ ਕੇ ਜਦੋਂ ਚੈੱਕ ਕੀਤਾ ਤਾਂ ਉਸ ਵਿਚੋਂ 880 ਨਸ਼ੀਲੀ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ। ਪੁਲਸ ਨੇ ਉਕਤ ਦੋਸ਼ੀ ਵਿਅਕਤੀ ਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Please Share This News By Pressing Whatsapp Button