
ਸਾਲ ਪਹਿਲਾਂ ਪਤਨੀ ਵੱਲੋਂ ਫਾਹਾ ਲੈ ਕੇ ਕੀਤੀ ਆਤਮ ਹੱਤਿਆ ਤੋਂ ਬਾਅਦ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਪਤੀ ਨੇ ਵੀ ਲਿਆ ਫਾਹਾ, ਮੌਤ
ਪਟਿਆਲਾ, 27 ਫਰਵਰੀ (ਰੁਪਿੰਦਰ ਸਿੰਘ) : ਪਟਿਆਲਾ ਦੇ ਫੋਕਲ ਪੁਆਇੰਟ ਵਿਖੇ ਇਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ॥ ਮ੍ਰਿਤਕ ਵਿਅਕਤੀ ਦੀ ਪਛਾਣ ਮੁਨਸ਼ੀ ਲਾਲ (26) ਵਾਸੀ ਜਿਲ੍ਹਾ ਗੌਂਡਾ ਯੂਪੀ ਹਾਲ ਕਿਰਾਏਦਾਰ ਫੋਕਲ ਪੁਆਇੰਟ ਦਾ ਰਹਿਣ ਵਾਲਾ ਸੀ। ਇਸ ਦਾ ਪਤਾ ਲੱਗਦੇ ਹੀ ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਲਿਆਂਦਾ ਜਿਥੇ ਉਸ ਨੂੰ ਮੁੱਢਲੀ ਜਾਂਚ ਦੌਰਾਨ ਡਾਕਟਰ ਨੇ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੀ ਜਾਂਚ ਥਾਣਾ ਅਨਾਜ ਮੰਡੀ ਪੁਲਿਸ ਵਲੋਂ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਪਾਰਸ ਕੁਮਾਰ ਨੇ ਦੱਸਿਆ ਕਿ ਪਿਛਲੀ ਦੀਵਾਲੀ ਨੂੰ ਉਸ ਦੀ ਪਤਨੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਉਸ ਤੋਂ ਬਾਅਦ ਉਸ ਦਾ ਭਰਾ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਪ੍ਰੇਸ਼ਾਨੀ ਦੇ ਕਾਰਨ ਉਸ ਨੂੰ ਪਟਿਆਲਾ ਵਿਖੇ ਲਿਆਂਦਾ ਗਿਆ ਤੇ ਉਹ ਫੋਕਲ ਪੁਆਇੰਟ ਵਿੱਚ ਦਿਹਾੜੀ ਦਾ ਕੰਮ ਕਰ ਰਿਹਾ ਸੀ। ਵੀਰਵਾਰ ਸ਼ਾਮ ਨੂੰ ਮੇਰੀ ਪਤਨੀ ਦੀ ਤਬੀਅਤ ਅਚਾਨਕ ਵਿਗੜ ਗਈ ਸੀ, ਜਿਸ ਦੀ ਉਹ ਦੇਖਭਾਲ ਕਰ ਰਹੇ ਸਨ। ਅਚਾਨਕ ਹੀ ਉਸ ਦਾ ਭਰਾ ਮੁਨਸ਼ੀ ਲਾਲ ਆਪਣੇ ਕਮਰੇ ‘ਚ ਗਿਆ ਤੇ ਉਸ ਨੇ ਆਪਣੇ ਕਮਰੇ ਦਾ ਦਰਵਾਜ਼ਾ ਬੰਦ ਕਰ ਲਿਆ। ਸਾਢੇ 9 ਵਜੇ ਦੇ ਕਰੀਬ ਜਦੋਂ ਉਹ ਆਪਣੇ ਕਮਰੇ ਤੋਂ ਬਾਹਰ ਨਾ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਕਮਰਾ ਖੜਕਾਉਣ ਦੀ ਕੋਸਿਸ਼ ਕੀਤੀ ਪਰੰਤੂ ਮੁਨਸ਼ੀ ਲਾਲ ਨੇ ਦਰਵਾਜਾ ਨਾ ਖੋਲਿਆ, ਜਿਸ ਕਾਰਨ ਮਜਬੂਰਨ ਪਰਿਵਾਰਕ ਮੈਂਬਰਾਂ ਨੂੰ ਦਰਵਾਜ਼ਾ ਤੋੜਨਾ ਪਿਆ ਜਦੋਂ ਉਨ੍ਹਾਂ ਨੇ ਦਰਵਾਜ਼ਾ ਤੋੜਿਆ ਤਾਂ ਉਨਾਂ ਵੇਖਿਆ ਤਾ ਉਸ ਦਾ ਭਰਾ ਛੱਤ ਵਾਲੇ ਪੱਖੇ ਤੇ ਫਾਹਾ ਲੈ ਕੇ ਲਟਕ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਸ ਦਾ ਭਰਾ ਆਪਣੇ ਪਿੱਛੇ ਪੰਜ ਸਾਲਾ ਪੁੱਤਰ ਤੇ ਤਿੰਨ ਸਾਲਾ ਧੀ ਨੂੰ ਛੱਡ ਗਿਆ ਹੈ, ਜਿਸ ਦੀ ਜਿੰਮੇਵਾਰੀ ਉਸ ਦੇ ਹੀ ਮੋਢਿਆਂ ‘ਤੇ ਸੀ। ਜਾਂਚ ਕਰ ਰਹੇ ਥਾਣਾ ਅਨਾਜ ਮੰਡੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ ਜਿਨ੍ਹਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ।
Please Share This News By Pressing Whatsapp Button