-ਮਿਸ਼ਨ ਫਤਹਿ- ਜ਼ਿਲ੍ਹੇ ਦੀ ਹਦੂਦ ਅੰਦਰ 1 ਮਾਰਚ ਤੋਂ ਇਨਡੋਰ 100 ਵਿਅਕਤੀਆਂ ਅਤੇ ਆਊਟਡੋਰ 200 ਵਿਅਕਤੀਆਂ ਦਾ ਕੀਤਾ ਜਾ ਸਕੇਗਾ ਇਕੱਠ
ਸੰਗਰੂਰ, 27 ਫਰਵਰੀ:(ਸਿਟੀ ਨਿਊਜ਼ )
ਕੋਵਿਡ-19 ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਵੱਲੋਂ ਜ਼ਿਲ੍ਹੇ ਵਿੱਚ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਾਮਵੀਰ ਨੇ ਦੱਸਿਆ ਕਿ ਮਿਸ਼ਨ ਫਤਹਿ ਤਹਿਤ ਜਿਲ੍ਹਾ ਵਾਸੀਆਂ ਨੂੰ ਕੋਵਿਡ ਦੇ ਸੰਕਰਮਣ ਤੋਂ ਬਚਾਏ ਰੱਖਣ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਮਿਤੀ 1 ਮਾਰਚ, 2021 ਤੋਂ ਅਗਲੇ ਹੁਕਮਾਂ ਤੱਕ ਸਮਾਜਿਕ/ਧਾਰਮਿਕ/ਖੇਡ/ਮਨੋਰੰਜਨ/ਵਿੱਦਿ
ਇਸ ਤੋਂ ਇਲਾਵਾ ਮਾਰਕਿਟ ਅਤੇ ਪਬਲਿਕ ਟਰਾਂਸਪੋਰਟ ਵਿੱਚ ਕੋਵਿਡ ਸਬੰਧੀ ਜਾਰੀ ਹਦਾਇਤਾਂ ਜਿਵੇਂ ਸਮਾਜਿਕ ਦੂਰੀ ( ਦੋ ਵਿਅਕਤੀਆਂ ਵਿਚਕਾਰ ਘੱਟੋ ਘੱਟ 6 ਫੁੱਟ ਦੀ ਦੂਰੀ), ਮਾਸਕ ਨਾ ਪਹਿਨਣ ਅਤੇ ਜਨਤਕ ਥਾਵਾਂ ਤੇ ਥੁੱਕਣ ਤੇ ਜੁਰਮਾਨਾ ਹੋਵੇਗਾ।
ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਇੱਕ ਵਿਅਕਤੀ ਮਾਸਕ ਪਹਿਨਣ, ਸਮਾਜਿਕ ਦੂਰੀ ਬਰਕਰਾਰ ਰੱਖਣ, ਜਨਤਕ ਥਾਵਾਂ ਤੇ ਥੁੱਕਣ ਤੋਂ ਪਰਹੇਜ਼ ਕਰਨ ਆਦਿ ਸਾਵਧਾਨੀਆਂ ਨੂੰ ਲਾਜ਼ਮੀ ਤੌਰ ਤੇ ਅਪਨਾਵੇ।
ਉਨ੍ਹਾਂ ਅੱਗੇ ਕਿਹਾ ਕਿ ਉਪਰੋਕਤ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51-60 ਅਤੇ ਇੰਡੀਅਨ ਪੈਨਲ ਕੋਡ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ
Please Share This News By Pressing Whatsapp Button