
ਆਪ’ ਨੇ ਬਾਘਾਪੁਰਾਣਾ ਰੈਲੀ ਦੀ ਤਿਆਰੀ ਦੇ ਸੰਬੰਧ ਵਿੱਚ ਪਟਿਆਲਾ ਦਿਹਾਤੀ ਵਿੱਚ ਕੀਤੀ ਮੀਟਿੰਗ
ਪਟਿਆਲਾ, 1 ਮਾਰਚ (ਰੁਪਿੰਦਰ ਸਿੰਘ) : ਆਮ ਆਦਮੀ ਪਾਰਟੀ ਦੇ ਪਟਿਆਲਾ ਦਿਹਾਤੀ ਤੋਂ ਸੀਨੀਅਰ ਆਗੂਆਂ ਮੇਜਰ ਆਰ ਪੀ ਐੱਸ ਮਲਹੋਤਰਾ (ਰਿਟਾ), ਪ੍ਰਿੰਸੀਪਲ ਜੀ.ਪੀ ਸਿੰਘ ਅਤੇ ਸ਼੍ਰੀਮਤੀ ਪ੍ਰੀਤੀ ਮਲਹੋਤਰਾ ਨੇ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਕਿਸਾਨਾਂ ਦੇ ਹੱਕ ਵਿਚ ਕੀਤੀ ਜਾ ਰਹੀ ਮਹਾਂਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਇੱਕ ਮੀਟਿੰਗ ਕੀਤੀ।
ਮੀਟਿੰਗ ਦੇ ਬਾਰੇ ਵਿੱਚ ਦੱਸਦੇ ਹੋਏ ਪ੍ਰਿੰਸੀਪਲ ਜੇ ਪੀ ਸਿੰਘ ਨੇ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਸਮਾਜ ਦੇ ਹਰ ਵਰਗ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਮੈਡਮ ਪ੍ਰੀਤੀ ਮਲਹੋਤਰਾ ਨੇ ਦੱਸਿਆ ਰੈਲੀ ਦੇ ਲਈ ਪਟਿਆਲਾ ਦਿਹਾਤੀ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਤੋ ਬੱਸਾਂ ਜਾਣਗੀਆਂ।
ਮੇਜਰ ਆਰਪੀ ਐਸ ਮਲਹੋਤਰਾ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਰੈਲੀ ਵਿਚ ਵੱਧ ਤੋਂ ਵੱਧ ਵੱਧ ਤੋਂ ਵੱਧ ਸੰਖਿਆ ਵਿੱਚ ਪਹੁੰਚ ਕੇ ਕਿਸਾਨਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਨ। ਇਸ ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਧਿਆਨ ਸਿੰਘ, ਅਮਰੀਕ ਸਿੰਘ ਬੰਗੜ ਸੁਖਦੇਵ ਸਿੰਘ ਗੁਰਪ੍ਰੀਤ ਸਿੰਘ ਹਰਪ੍ਰੀਤ ਸਿੰਘ, ਆਦਿ ਹਾਜਰ ਰਹੇ।
Please Share This News By Pressing Whatsapp Button