
ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਕਰਨਗੇ ਅੱਠ ਮਾਰਚ ਨੂੰ ਮੋਤੀ ਮਹਿਲ ਦਾ ਘਿਰਾਓ
ਪਟਿਆਲਾ , 5 ਮਾਰਚ (ਬਲਵਿੰਦਰ ਪਾਲ ) ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਸੰਗਰੂਰ ਡੀ.ਸੀ. ਦਫ਼ਤਰ ਬੈਠੇ ਦੋ ਮਹੀਨਿਆਂ ਤੋਂ ਉੱਪਰ ਹੋਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਜਦੋਂ ਕੋਈ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਦਾ ਕੋਈ ਵੀ ਹੱਲ ਨਹੀਂ ਕੱਢਿਆ ਗਿਆ ਤਾਂ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਆਪਣੇ ਸੰਘਰਸ਼ ਨੂੰ ਤਿੱਖਾ ਕਰਦਿਆਂ ਸੂਬਾ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਕਿ ਅੱਠ ਮਾਰਚ ਨੂੰ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਜਾਵੇਗਾ ।
ਇਸ ਮੌਕੇ ਮੌਜੂਦ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ,ਨਿਰਮਲ ਜੀਰਾ, ਜਰਨੈਲ ਨਾਗਰਾ ,ਰਾਜ ਸੁਖਿੰਦਰ ਗੁਰਦਾਸਪੁਰ ਤੇ ਰਵਿੰਦਰ ਅਬੋਹਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਬੇਰੁਜ਼ਗਾਰਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ । ਜੋ ਵਾਅਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੋਟਾਂ ਲੈਣ ਲਈ ਘਰ ਘਰ ਨੋਕਰੀ ਦੇਣ ਦਾ ਕੀਤਾ ਸੀ । ਉਸ ਨੂੰ ਅੱਜ ਤੱਕ ਬੂਰ ਨਹੀਂ ਪਿਆ ਇਸ ਲਈ ਅੱਜ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਸ ਦਾ ਖਮਿਆਜ਼ਾ ਪੰਜਾਬ ਸਰਕਾਰ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ ।
ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਦੇ ਘਿਰਾਓ ਦੌਰਾਨ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਉਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ ।
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ :-
1) 10000 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ ।
2) 2364 ਈ.ਟੀ.ਟੀ. ਦੀਆਂ ਅਸਾਮੀਆਂ ਵਿੱਚ ਸਿਰਫ਼ ਈ.ਟੀ.ਟੀ. ਟੈੱਟ ਪਾਸ ਉਮੀਦਵਾਰਾਂ ਨੂੰ ਹੀ ਵਿਚਾਰਿਆ ਜਾਵੇ ।
3) ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ ।
4) ਉਚੇਰੀ ਯੋਗਤਾ ਦੇ ਨੰਬਰਾਂ ਦੀ ਸ਼ਰਤ ਹਟਾਈ ਜਾਵੇ ।
5) ਉਮਰ ਹੱਦ ਵਿਚ ਛੋਟ ਦਿੱਤੀ ਜਾਵੇ
Please Share This News By Pressing Whatsapp Button