
ਮਾਮੂਲੀ ਤਕਰਾਰਬਾਜ਼ੀ ਨੂੰ ਲੈ ਕੇ ਕੀਤੇ ਤੇਜਧਾਰ ਹਥਿਆਰਾਂ ਨਾਲ ਵਾਰ, ਨਾਲ ਕੀਤਾ ਹਵਾਈ ਫਾਇਰ
ਪਟਿਆਲਾ, 9 ਮਾਰਚ (ਰੁਪਿੰਦਰ ਸਿੰਘ) : ਥਾਣਾ ਸਿਵਲ ਲਾਇਨ ਪਟਿਆਲਾ ਦੀ ਪੁਲਸ ਨੇ ਮਾਮੂਲੀ ਤਕਰਾਰਬਾਜ਼ੀ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਅਤੇ ਹਵਾਈ ਫਾਇਰ ਕਰਨ ਵਾਲੇ ਦੋਸ਼ੀ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ਼ ਕੀਤਾ ਹੈ। ਇਸ ਮਾਮਲੇ ‘ਚ ਨਾਮਜ਼ਦ ਵਿਅਕਤੀਆਂ ਦੀ ਪਹਿਚਾਣ ਹਰਵਿੰਦਰ ਸਿੰਘ ਪੁੱਤਰ ਨੈਬ ਸਿੰਘ ਵਾਸੀ ਪਿੰਡ ਰੌਂਗਲਾ ਥਾਣਾ ਤ੍ਰਿਪੜੀ ਅਤੇ ਇੰਦਰਜੀਤ ਸਿੰਘ ਪੁੱਤਰ ਤਿਰਲੋਚਨ ਸਿੰਘ ਵਾਸੀ ਪਿੰਡ ਫੱਗਣਮਾਜਰਾ ਥਾਣਾ ਵਜੋਂ ਹੋਈ ਹੈ ਤੇ ਇਨ੍ਹਾਂ ਨਾਲ 6-7 ਨਾ ਮਾਲੂਮ ਵਿਅਕਤੀਆਂ ਦੇ ਨਾਮ ਵੀ ਸ਼ਾਮਲ ਸਨ। ਇਸ ਸਬੰਧੀ ਜਸਪ੍ਰੀਤ ਸਿਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਗੁਰਦਿੱਤਪੁਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਦੋਸਤ ਸੁਖਮਨ ਨਾਲ ਲੀਲਾ ਭਵਨ ਮਾਰਕੀਟ ਵਿੱਖੇ ਕਿਸੇ ਕੰਮ ਵਸੋਂ ਆਇਆ ਸੀ, ਜਿਥੇ ਉਨ੍ਹਾਂ ਦੀ ਉਕਤ ਦੋਸ਼ੀ ਵਿਅਕਤੀਆਂ ਨਾਲ ਮਾਮੂਲੀ ਗੱਲ ਨੂੰ ਲੈ ਕੇ ਤਕਰਾਰਬਾਜ਼ੀ ਹੋ ਗਈ ਅਤੇ ਬਾਅਦ ਵਿੱਚ ਉਕਤ ਦੋਸ਼ੀਆਂ ਨੇ ਜਸਪ੍ਰੀਤ ਸਿੰਘ ਅਤੇ ਸੁਖਮਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਹਮਲਾ ਕਰਨ ਤੋਂ ਬਾਅਦ ਹਵਾਈ ਫਾਇਰ ਵੀ ਕੀਤੇ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇ ਕੇ ਫਰਾਰ ਹੋ ਗਏ। ਪੁਲਸ ਨੇ ਉਕਤ ਦੋਸ਼ੀਆਂ ਦੇ ਖਿਲਾਫ 341,323,324, 506, 148, 149 ਆਈ.ਪੀ.ਸੀ., ਸੈਕਟਰ 25/54/59 ਆਰਮਸ ਐਕਟ ਤਹਿਤ ਮਾਮਲਾ ਦਰਜ਼ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।
Please Share This News By Pressing Whatsapp Button