
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਜੀ ਦੇ ਸਨਮਾਨ ਸਮਾਰੋਹ ਦਾ ਆਯੋਜਨ

ਪਟਿਆਲਾ 13 ਮਾਰਚ ( ਬਲਵਿੰਦਰ ਪਾਲ )
ਖ਼ਾਲਸਾ ਕਾਲਜ ਪਟਿਆਲਾ ਵਿਖੇ ਸਤਿਕਾਰਤ ਬੀਬੀ ਜਗੀਰ ਕੌਰ ਜੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਚੌਥੀ ਵਾਰ ਪ੍ਰਧਾਨ ਬਣਨ ’ਤੇ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਆਪਣੇ ਕਰ ਕਮਲਾਂ ਨਾਲ ਕਾਲਜ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ।
ਸਨਮਾਨ ਸਮਾਰੋਹ ਦੀ ਅਰੰਭਤਾ ਮੌਕੇ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸੰਗੀਤ ਵਿਭਾਗ ਦੁਆਰਾ ਇਲਾਹੀ ਬਾਣੀ ਦੇ ਕੀਰਤਨ ਕੀਤੇ ਗਏ ਅਤੇ ਸੰਸਥਾ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਜੀ ਬਡੂੰਗਰ, ਡਾਇਰੈਕਟਰ ਐਜੂਕੇਸ਼ਨ ਡਾ. ਤੇਜਿੰਦਰ ਕੌਰ ਧਾਲੀਵਾਲ, ਕਾਲਜ ਗਵਰਨਿੰਗ ਬਾਡੀ ਦੇ ਆਨਰੇਰੀ ਸਕੱਤਰ ਸ. ਸੁਰਜੀਤ ਸਿੰਘ ਰੱਖੜਾ, ਪਿ੍ਰੰਸੀਪਲ ਡਾ. ਕਸ਼ਮੀਰ ਸਿੰਘ ਅਤੇ ਪਿ੍ਰੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।
Please Share This News By Pressing Whatsapp Button