
ਸੰਗਰਾਂਦ ਦੇ ਦਿਹਾੜੇ ਮੌਕੇ ਸੰਗਤਾਂ ਹੋਈਆਂ ਗੁਰੂ ਘਰਾਂ ਵਿਖੇ ਨਤਸਮਤਕ

14 ਮਾਰਚ, ਬਹਾਦਰਗੜ੍ਹ (ਹਰਜੀਤ ਸਿੰਘ) : ਐਤਵਾਰ ਨੂੰ ਚੇਤ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਬਹਾਦਰਗੜ੍ਹ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾਂ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਕਥਾ ਕੀਰਤਨ ਸਰਬਣ ਕੀਤਾ। ਇਸ ਮੌਕੇ ਸਜਾਏ ਗਏ ਵਿਸ਼ੇਸ਼ ਧਾਰਮਿਕ ਦੀਵਾਨ ਦੌਰਾਨ ਜਥੇਦਾਰ ਨਰੰਗ ਸਿੰਘ ਝੱਲੀ ਦੇ ਢਾਡੀ ਜੱਥੇ ਵਲੋਂ ਸੰਗਤਾਂ ਨੂੰ ਢਾਡੀ ਵਾਰਾਂ ਸੁਣਾ ਕੇ ਨਿਹਾਲ ਕੀਤਾ ਗਿਆ। ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ ਅਤੇ ਅੱਜ ਨਾਨਕਸ਼ਾਹੀ ਸੰਮਤ 553 ਦੇ 1 ਚੇਤ ਦੇਸੀ ਮਹੀਨੇ ਅਨੁਸਾਰ ਚੜੇ ਨਵੇਂ ਸਾਲ ਦੀ ਸਮੂਹ ਸੰਗਤ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਜਥੇ. ਬਲਵਿੰਦਰ ਸਿੰਘ ਦੌਣਕਲਾਂ ਅਤੇ ਗੁਰਦੁਆਰਾ ਸਾਹਿਬ ਦਾ ਸਮੂਹ ਸਟਾਫ ਹਾਜਰ ਸੀ। ਚੇਤ ਦੀ ਸੰਗਰਾਂਦ ਦਾ ਦਿਹਾੜਾ ਅੱਜ ਕਸਬਾ ਬਹਾਦਰਗੜ੍ਹ ਅਤੇ ਇਲਾਕੇ ਦੇ ਹੋਰ ਗੁਰੂੁਘਰਾਂ ਵਿਖੇ ਵੀ ਬਹੁਤ ਸ਼ਰਧਾ ਨਾਲ ਮਨਾਇਆ ਗਿਆ।
Please Share This News By Pressing Whatsapp Button