ਓਮੈਕਸ ਮਾਲ ਦੇ ਸਾਹਮਣੇ ਤੋਂ ਮੋਟਰਸਾਈਕਲ ਚੋਰੀ
ਪਟਿਆਲਾ, 14 ਮਾਰਚ (ਰੁਪਿੰਦਰ ਸਿੰਘ) : ਥਾਣਾ ਲਾਹੋਰੀ ਗੇਟ ਪਟਿਆਲਾ ਦੀ ਪੁਲਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਨਾ ਮਾਲੂਮ ਚੋਰਾਂ ਦੇ ਖਿਲਾਫ ਮਾਮਲਾ ਦਰਜ਼ ਕੀਤਾ ਹੈ। ਮੋਟਰਸਾਈਕਲ ਮਾਲਕ ਹਰਪ੍ਰੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਅਰਬਨ ਅਸਟੇਟ ਪਟਿਆਲਾ ਅਨੁਸਾਰ ਉਸ ਨੇ ਆਪਣਾ ਸਪਲੈਂਡਰ ਮੋਟਰਸਾਈਕਲ ਨੰਬਰ : ਪੀ.ਬੀੈ. 11ਬੀਜੈਡ 0847 ਜੋ ਕਿ ਓਮੈਕਸ ਮਾਲ ਪਟਿਆਲਾ ਦੇ ਬਾਹਰ ਖੜ੍ਹਾ ਕੀਤਾ ਸੀ, ਜਿਸ ਨੂੰ ਕਿਸੇ ਨਾ ਮਾਲੂਮ ਚੋਰਾਂ ਵੱਲੋਂ ਚੋਰੀ ਕਰ ਲਿਆ ਗਿਆ, ਪੁਲਸ ਨੇ ਉਕਤ ਚੋਰਾਂ ਦੇ ਖਿਲਾਫ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Please Share This News By Pressing Whatsapp Button