ਸੜਕੀ ਹਾਦਸੇ ਦੌਰਾਨ ਇਕ ਵਿਅਕਤੀ ਦੀ ਹੋਈ ਮੌਤ
ਪਟਿਆਲਾ, 15 ਮਾਰਚ (ਰੁਪਿੰਦਰ ਸਿੰਘ) : ਥਾਣਾ ਖੇੜੀ ਗੰਢਿਆ ਦੀ ਪੁਲਸ ਨੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਅਣਪਛਾਤੇ ਡਰਾਇਵਰ ਵਿਰੁੱਧ ਮਾਮਲਾ ਦਰਜ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੰਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਖਾਨਪੁਰ ਬੜਿੰਗ ਨੇ ਦੱਸਿਆ ਕਿ ਉਹ ਆਪਣੇ ਪਿਤਾ ਨਾਲ ਸੈਰ ਕਰਨ ਲਈ ਪਿੰਡ ਸੁਹਰੋਂ ਪਾਸ ਰੋਡ ਪਰ ਜਾ ਰਿਹਾ ਸੀ, ਜਿਥੇ ਉਕਤ ਨਾ ਮਾਲੂਮ ਡਰਾਇਵਰ ਨੇ ਆਪਣੀ ਕਾਰ ਤੇਜ਼ ਰਫਤਾਰ ਅਤੇ ਲਾਪਰਵਾਹੀ ਨਾਲ ਲਿਆ ਕੇ ਉਸਦੇ ਪਿਤਾ ਵਿੱਚ ਮਾਰੀ, ਜਦੋਂ ਉਸਦੇ ਪਿਤਾ ਨੂੰ ਹਸਪਤਾਲ ਵੱਲ ਲਿਜਾਇਆ ਗਿਆ ਤਾਂ ਰਸਤੇ ਵਿੱਚ ਉਸਦੇ ਪਿਤਾ ਨੇ ਦਮ ਤੋੜ ਦਿੱਤਾ। ਪੁਲਸ ਨੇ ਉਕਤ ਨਾ ਮਾਲੂਮ ਦੋਸ਼ੀ ਡਰਾਇਵਰ ਦੇ ਖਿਲਾਫ 279, 304 ਏ ਆਈ.ਪੀ.ਸੀ. ਤਹਿਤ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Please Share This News By Pressing Whatsapp Button