ਲੜਕੀ ਨੂੰ ਗੈਰ ਕਾਨੂੰਨੀ ਤੌਰ ‘ਤੇ ਹਿਰਾਸਤ ਵਿੱਚ ਰੱਖਣ ਵਾਲੇ ਵਿਰੁੱਧ ਮਾਮਲਾ ਦਰਜ਼
ਪਟਿਆਲਾ, 16 ਮਾਰਚ (ਰੁਪਿੰਦਰ ਸਿੰਘ) : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਇਕ ਲੜਕੀ ਨੂੰ ਗੈਰ ਕਾਨੂੰਨੀ ਤੌਰ ‘ਤੇ ਆਪਣੀ ਹਿਰਾਸਤ ਵਿੱਚ ਰੱਖਣ ਵਾਲੇ ਇਕ ਵਿਅਕਤੀ ਦੇ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 346 ਤਹਿਤ ਮਾਮਲਾ ਦਰਜ਼ ਕੀਤਾ ਹੈ। ਇਸ ਮਾਮਲੇ ‘ਚ ਨਾਮਜ਼ਦ ਵਿਅਕਤੀ ਦੀ ਪਹਿਚਾਣ ਸਲਮਾਨ ਵਾਸੀ ਸਹਾਰਨਪੁਰ ਵਜੋਂ ਹੋਈ ਹੈ। ਲੜਕੀ ਦੀ ਮਾਂ ਅਨੁਸਾਰ ਉਸਦੀ ਲੜਕੀ ਉਮਰ 20 ਸਾਲ ਜੋ ਕਿ ਬਿਨ੍ਹਾਂ ਦੱਸੇ ਘਰੋਂ ਚਲੀ ਗਈ ਅਤੇ ਘਰ ਵਾਪਸ ਨਹੀਂ ਆਈ ਅਤੇ ਉਨ੍ਹਾਂ ਵੱਲੋਂ ਕਾਫੀ ਭਾਲ ਕਰਨ ‘ਤੇ ਪਤਾ ਲੱਗਾ ਕਿ ਉਕਤ ਕਥਿਤ ਦੋਸ਼ੀ ਨੇ ਉਨ੍ਹਾਂ ਦੀ ਲੜਕੀ ਨੂੰ ਗੈਰ ਕਾਨੂੰਨੀ ਤੌਰ ‘ਤੇ ਆਪਣੀ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਪੁਲਸ ਉਕਤ ਮਾਮਲੇ ਦੀ ਤਫਤੀਸ਼ ਵਿੱਚ ਜੁੱਟ ਗਈ ਹੈ
Please Share This News By Pressing Whatsapp Button