ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਵਰਧਮਾਨ ਮਹਾਵੀਰ ਹਸਪਤਾਲ ਨੇ ਲਗਾਇਆ ਮੁਫ਼ਤ ਮੈਡੀਕਲ ਕੈਂਪ
ਪਟਿਆਲਾ, 21 ਮਾਰਚ (ਰੁਪਿੰਦਰ ਸਿੰਘ) : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਅੱਜ ਕਰਵਾਏ ਗਏ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਵਰਧਮਾਨ ਮਹਾਵੀਰ ਹਸਪਤਾਲ ਵਲੋਂ ਇਕ ਫ੍ਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ 1 ਹਜ਼ਾਰ ਤੋਂ ਵੱਧ ਲੋਕਾਂ ਦਾ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਇਸ ਮੌਕੇ ‘ਤੇ ਵਰਧਮਾਨ ਮਹਾਵੀਰ ਹਸਪਤਾਲ ਦੇ ਐਮ.ਡੀ. ਅਤੇ ਉੱਘੇ ਸਮਾਜ ਸੇਵੀ ਸੌਰਭ ਜੈਨ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੌਰਭ ਜੈਨ ਨੇ ਕਿਹਾ ਕਿ, ”ਜਿੱਥੇ ਅਸੀਂ ਹਿੰਦ ਸੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾਂ ਪ੍ਰਕਾਸ਼ ਪੂਰਬ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਉਣ ਜਾ ਰਹੇ ਹਾਂ, ਉਥੇ ਹੀ ਸਾਨੂੰ ਗੁਰੂ ਸਾਹਿਬ ਜੀ ਦੁਆਰਾ ਧਰਮ ਅਤੇ ਜਾਤ ਪਾਤ ਤੋਂ ਉਪਰ ਉੱਠਕੇ ਲੋਕਾਂ ਦੀ ਸੇਵਾ ਕਰਨ ਦੇ ਦਰਸਾਏ ਮਾਰਗ ਉਤੇ ਚੱਲਣਾ ਚਾਹੀਦਾ ਹੈ।”
ਉਨ੍ਹਾਂ ਅੱਗੇ ਕਿਹਾ ਕਿ, ”ਇਸ ਕੋਰੋਨਾ ਕਾਲ ਦੌਰਾਨ ਸਾਡੇ ਹਸਪਤਾਲਾਂ ਦੀ ਇਹ ਖਾਸਕਰ ਕੇ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਇਹ ਸੁਨਿਸ਼ਿਤ ਕਰੀਏ ਕਿ ਸਮਾਜ ਵਿਚ ਕੋਈ ਵੀ ਵਿਅਕਤੀ ਚੰਗੀ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹਿ ਜਾਏ, ਅਤੇ ਇਸੇ ਉਦੇਸ਼ ਨਾਲ ਤੇ ਗੁਰੂ ਤੇਗ ਬਹਾਦਰ ਜੀ ਦੇ ਆਸ਼ੀਰਵਾਦ ਨਾਲ ਵਰਧਮਾਨ ਹਸਪਤਾਲ ਜਿਲ੍ਹੇ ਵਿੱਚ ਵੱਖ ਵੱਖ ਜਗਾਵਾਂ ਤੇ ਜਾਕੇ ਨਿਰੰਤਰ ਅਜਿਹੇ ਮੁਫ਼ਤ ਮੈਡੀਕਲ ਕੈਂਪ ਲਗਾਉਂਦਾ ਰਹਿੰਦਾ ਹੈ।”
ਇਕ ਪਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆਂ ਸੌਰਭ ਜੈਨ ਨੇ ਦੱਸਿਆ ਕਿ, ”ਵਰਧਮਾਨ ਹਸਪਤਾਲ ਪਿਛਲੇ 3.5 ਸਾਲਾਂ ਤੋਂ ਹੀ ਲੋੜਵੰਦ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਂਦਾ ਆ ਰਿਹਾ ਹੈ ਅਤੇ ਅੱਗੇ ਵੀ ਕਰਵਾਉਂਦਾ ਰਹੇਗਾ।” ਮੈਡੀਕਲ ਕੈਂਪ ਤੋਂ ਪਹਿਲੇ ਸੌਰਭ ਜੈਨ ਨੇ ਪਟਿਆਲਾ ਦੇ ਅਰਬਨ ਅਸਟੇਟ ਦੇ ਪਾਰਕ ਵਿਖੇ ਇਕ ਪ੍ਰੋਗਰਾਮ ਦੌਰਾਨ 5 ਮੈਡੀਸਨਲ ਪੌਦੇ ਲਗਵਾ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ ਵੀ ਦਿੱਤਾ।
Please Share This News By Pressing Whatsapp Button