
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਗਤ ਸਿੰਘ ਕਲੱਬ ਬਾਰਨ ਵੱਲੋਂ ਲਗਾਇਆ ਗਿਆ ਥੈਲਾਸੀਮੀਆ ਬੱਚਿਆਂ ਲਈ ਖੂਨਦਾਨ ਕੈਂਪ
ਪਟਿਆਲਾ 24 ਮਾਰਚ (ਗਗਗਨ ਦੀਪ ਸਿੰਘ ਦੀਪ )ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਟੇਟ ਐਵਾਰਡੀ ਸ਼ਹੀਦ ਭਗਤ ਸਿੰਘ ਕਲੱਬ (ਬਾਰਨ) ਵੱਲੋਂ ਬਲੱਡ ਬੈਂਕ ਰਜਿੰਦਰਾ ਹਸਪਤਾਲ ਵਿਖੇ ਥੈਲਾਸੀਮੀਆ ਪੀੜਤ ਬੱਚਿਆਂ ਲਈ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਖੂਨ ਦਾਨੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਕਰੋਨਾ ਮਾਹਵਾਰੀ ਦੇ ਚੱਲਦਿਆਂ ਰਜਿੰਦਰਾ ਬਲੱਡ ਬੈਂਕ ਵੱਲੋਂ ਖ਼ੂਨਦਾਨੀਆਂ ਲਈ ਖਾਸ ਪ੍ਰਬੰਧ ਕੀਤੇ ਗਏ।
ਖੂਨਦਾਨੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਸਟੀਫਕੇਟ ਵੰਡਣ ਦੀ ਰਸਮ ਟ੍ਰੈਫਿਕ ਇੰਚਾਰਜ਼ ਸਿਟੀ ਟੂ ਭਗਵਾਨ ਸਿੰਘ ਲਾਡੀ ਪਹੇੜੀ ਵੱਲੋਂ ਕੀਤੀ ਗਈ। ਟ੍ਰੈਫਿਕ ਟਰੈਫਿਕ ਪੁਲਸ ਦੇ ਅਧਿਕਾਰੀਆਂ ਤੇ ਕਲੱਬ ਮੈਂਬਰਾਂ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਭਗਵਾਨ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੇ ਤਿਆਗ ਤੇ ਬਲੀਦਾਨ ਦੀ ਬਦੌਲਤ ਹੀ ਦੇਸ਼ ਨੂੰ ਆਜ਼ਾਦੀ ਮਿਲੀ ਹੈ। ਸ਼ਹੀਦ ਭਗਤ ਸਿੰਘ ਪੰਜਾਬੀਆਂ ਦੇ ਦਿਲਾਂ ਵਿੱਚ ਵਸਦਾ ਹੈ। ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਦਿੱਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਇਹ ਸ਼ੂਰਬੀਰ ਯੋਧੇ ਸਾਡੇ ਨੌਜਵਾਨਾਂ ਲਈ ਹਮੇਸ਼ਾ ਹੀ ਪ੍ਰੇਰਨਾ-ਸਰੋਤ ਬਣੇ ਰਹਿਣਗੇ। ਨੌਜਵਾਨ ਪੀੜੀ ਦਾ ਵੀ ਫਰਜ਼ ਬਣਦਾ ਹੈ ਕਿ ਉਹ ਇਹਨਾਂ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲ ਕੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਉਣ।
ਕਲੱਬ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਖਰੌੜ,ਮੀਤ ਪ੍ਰਧਾਨ ਸੁਖਦੇਵ ਸਿੰਘ ਗੋਲਡੀ ਨੇ ਖ਼ੂਨਦਾਨੀਆਂ ਅਤੇ ਬਲੱਡ ਬੈਂਕ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇਂਗੁਰਜੀਤ ਸਿੰਘ ਲੱਕੀ ਪ੍ਰਧਾਨ ਯੂਥ ਪਾਵਰ ਵੈਲਫੇਅਰ ਕਲੱਬ ਹਰਦਾਸਪੁਰ, ਇੰਦਰਜੀਤ ਬੋਪਾਰਾਏ,
ਸੇਵਕ ਬੋਪਾਰਾਏ, ਮਨਜੋਤ ਗਿੱਲ, ਗੁਰਤੇਜ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ
Please Share This News By Pressing Whatsapp Button