
ਸਕੂਲ ਬੰਦ ਕਰਨ ਦੇ ਫ਼ੈਸਲੇ ਵਿਰੁੱਧ ਗੁਰੂਕੁਲ ਸਕੂਲ ਦੇ ਸਟਾਫ ਵੱਲੋਂ ਰੋਸ ਪ੍ਰਦਰਸ਼ਨ

ਪਾਤੜਾਂ 24 ਮਾਰਚ (ਸੰਜੇ ਗਰਗ)
ਸੂਬੇ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲ ਬੰਦ ਦੇ ਕੀਤੇ ਗਏ ਫ਼ੈਸਲੇ ਦੇ ਵਿਰੋਧ ਵਿੱਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂਕੁਲ ਗਲੋਬਲ ਕਰੀਅੈੰਜਾ ਸਕੂਲ ਪਾਤੜਾਂ ਦੇ ਅਧਿਆਪਕਾਂ ਅਤੇ ਮੈਨੇਜਮੈਂਟ ਕਮੇਟੀ ਵੱਲੋਂ ਪੰਜਾਬ ਸਰਕਾਰ ਦੇ ਫੈਸਲੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪਿਛਲੇ ਸਾਲ ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਸਕੂਲ ਬੰਦ ਕਰ ਦਿੱਤੇ ਗਏ ਸਨ । ਉਸ ਸਮੇਂ ਸਕੂਲਾਂ ਪ੍ਰਬੰਧਕਾਂ ਤੇ ਅਧਿਆਪਕਾਂ ਵੱਲੋਂ ਸਰਕਾਰ ਦਾ ਹਰ ਤਰ੍ਹਾਂ ਨਾਲ ਸਾਥ ਦਿੱਤਾ ਗਿਆ ਸੀ। ਪਰ ਹੁਣ ਸਰਕਾਰ ਵੱਲੋਂ 31 ਮਾਰਚ ਤੱਕ ਸਕੂਲ ਬੰਦ ਕਰਨ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਫ਼ੈਸਲੇ ਨਾਲ ਨਾ ਸਿਰਫ਼ ਸਕੂਲ ਪ੍ਰਬੰਧਕਾਂ ਨੂੰ ਆਰਥਿਕ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸਗੋਂ ਸਕੂਲਾਂ ਵਿੱਚ ਕੰਮ ਕਰਨ ਵਾਲੇ ਅਧਿਆਪਕਾਂ ਸਮੇਤ ਹੋਰ ਸਟਾਫ਼ ਨੂੰ ਆਰਥਿਕ ਮੰਦਹਾਲੀ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਇਸ ਦੌਰਾਨ ਸਕੂਲ ਦੇ ਸਮੂਹ ਸਟਾਫ ਨੇ ਮੰਗ ਕੀਤੀ ਹੈ ਕਿ ਸਕੂਲਾਂ ਨੂੰ ਬੰਦ ਨਾ ਕੀਤਾ ਜਾਵੇ ਸਗੋਂ ਕੋਰੋਨਾ ਵਾਇਰਸ ਤੋਂ ਬਚਣ ਲਈ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਵੱਲ ਧਿਆਨ ਦਿੱਤਾ ਜਾਵੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਕਰਮਜੀਤ ਕੌਰ, ਕੋਆਰਡੀਨੇਟਰ ਯਾਦਵਿੰਦਰ ਸਿੰਘ , ਕਮਲਜੀਤ ਸਿੰਘ, ਜਸਵਿੰਦਰ ਸਿੰਘ, ਰੂਪਜੀਤ ਕੌਰ, ਕਿਰਨਾ ਦੇਵੀ, ਦਿਲਪਰੀਤ ਕੌਰ, ਜੋਤੀ ਰਾਣੀ, ਜਸਮੀਤ ਕੌਰ , ਬੂਟਾ ਸਿੰਘ ਨੇਹਾ ਰਾਣੀ ਅਤੇ ਸੁਨੀਲ ਕੁਮਾਰ ਆਦਿ ਹਾਜ਼ਰ ਸਨ ।
Please Share This News By Pressing Whatsapp Button