♦इस खबर को आगे शेयर जरूर करें ♦

ਕਿਸਾਨ ਸੰਘਰਸ਼ ਦੇ ਸ਼ਹੀਦ ਲਖਵਿੰਦਰ ਸਿੰਘ ਦੇ ਪਰਿਵਾਰ ਦੀ ਸਹਾਇਤਾ

ਪਾਤੜਾਂ 26 ਮਾਰਚ (ਰਮਨ ਜੋਸ਼ੀ):  ਭਾਰਤ ਦੀ ਮੋਦੀ ਸਰਕਾਰ ਵੱਲੋਂ ਨਵੇਂ ਬਣਾਏ ਤਿੰਨ ਨਵੇਂ ਖੇਤੀ ਕਨੂੰਨਾਂ ਵਿਰੁੱਧ ਕਿਸਾਨਾਂ ਦੇ ਧਰਨੇ ਦਿੱਲੀ ਦੀਆਂ ਸਰਹੱਦਾਂ ਤੇ ਜਾਰੀ ਹਨ ਜਿਥੇ ਲੱਖਾਂ ਕਿਸਾਨ ਸੰਘਰਸ਼ ਕਰ ਰਹੇ ਹਨ। ਸੰਘਰਸ ਵਿਚ ਮਹੀਨੇ ਤੋਂ ਵੱਧ ਸ਼ਮੂਲੀਅਤ ਕਰਕੇ ਘੱਗਾ ਨੇੜਲੇ ਪਿੰਡ ਬਰਾਸ ਦਾ ਨੌਜਵਾਨ ਵਾਪਸ ਮੁੜਦਿਆਂ ਸ਼ਹੀਦ ਹੋ ਗਿਆ ਸੀ ਜਿਸ ਦੇ ਪਰਵਾਰ ਦੀ ਮਾਲੀ ਸਹਾਇਤਾ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਤੜਾਂ ਤੋਂ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੋਬਿੰਦ ਸਿੰਘ ਵਿਰਦੀ ਨੇ ਦੱਸਿਆ ਕਿ ਸ਼ਹੀਦ ਲਖਵਿੰਦਰ ਸਿੰਘ ਦੇ ਪਰਿਵਾਰ ਜਿਸ ਵਿਚ ਉਸ ਦੀ ਵਿਧਵਾ ਤੋਂ ਇਲਾਵਾ ਤਿੰਨ ਛੋਟੇ ਬੱਚੇ ਹਨ ਜਿਨ੍ਹਾਂ ਕੋਲ ਆਮਦਨ ਦਾ ਕੋਈ ਸਾਧਨ ਨਹੀਂ ਬਚਿਆ ਕਿਉਂਕਿ ਘਰ ਵਿਚ ਲਖਵਿੰਦਰ ਸਿੰਘ ਹੀ ਇਕਲੌਤਾ ਕਮਾਉਣ ਵਾਲਾ ਸੀ। ਅੱਜ ਇਸ ਪ੍ਰਵਾਰ  ਮਾਇਕ ਤੌਰ ਤੇ ਸਹਾਇਤਾ ਕਰਦਿਆਂ  ਬੈਲਜੀਅਮ ਕਿਸਾਨ ਏਕਤਾ ਗਰੁੱਪ ਵੱਲੋਂ ਕੀਤੀ ਗਈ ਹੈ ਤਾਂ ਜ਼ੋ ਬੱਚਿਆਂ ਪੜ੍ਹਾਈ ਵਿਚ ਵਿਘਨ ਨਾ ਪਵੇ ਅਤੇ ਪਰਵਾਰ ਕਿਸੇ ਦਾ ਮੁਥਾਜ ਨਾ ਹੋਵੇ। ਸਹਾਇਤਾ ਕਰਨ ਮੌਕੇ ਸ੍ਰ ਸੁਖਦੇਵ ਸਿੰਘ ਬੈਲਜੀਅਮ, ਸੁਰਜੀਤ ਸਿੰਘ ਹਰੀਕਾ, ਇੱਸਰ ਸਿੰਘ, ਭਾਈ ਲਾਲੋ,  ਮੰਗਤ ਸਿੰਘ ਸ਼ਰਮਾ ਬਰਾਸ, ਕੁਲਵੀਰ ਸਿੰਘ ਬਲਾਕ ਸੰਮਤੀ ਮੈਂਬਰ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129