
293 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

334 ਸੀਨੀਅਰ ਸਿਟੀਜਨਾਂ ਸਮੇਤ 988 ਨੇ ਲਗਵਾਈ ਕੋਵਿਡ ਵੈਕਸੀਨ: ਸਿਵਲ ਸਰਜਨ
ਪਟਿਆਲਾ, 28 ਮਾਰਚ ( ਬਲਵਿੰਦਰ ਪਾਲ) ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲੇ ਦੇ ਸਰਕਾਰੀ ਸਿਹਤ ਸੰਸ਼ਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 988 ਟੀਕੇ ਲਗਾਏ ਗਏ।ਜਿਹਨਾਂ ਵਿੱਚੋ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 334 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 45454 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ । ਉਹਨਾਂ ਦਸਿਆਂ ਕਿ ਅੱਜ ਵਾਰਡ ਨੰਬਰ 8 ਦੇ ਮਿਉਂਸੀਪਲ ਕਾਉਂਸਲਰ ਸੰਜੀਵ ਸ਼ਰਮਾ ਬਿੱਟੂ ਦੇ ਉਦਮਾ ਸਦਕਾ ਆਨੰਦ ਨਗਰ ਏ ਦੇ ਸ਼ਿਵ ਮੰਦਰ ਵਿੱਚ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ।ਜਿਸ ਦਾ ਨਿਰੀਖਣ ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਪੰਜਾਬ ਡਾ. ਗੁਰਿੰਦਰਬੀਰ ਸਿੰਘ ਵੱਲੋਂ ਕੀਤਾ ਗਿਆ।ਇਸ ਕੈਂਪ ਵਿੱਚ ਡਾਇਰੈਕਟਰ ਸਾਹਿਬ ਵੱਲੋਂ ਖੁਦ ਕੋਵਿਡ ਵੈਕਸੀਨ ਲਗਵਾਈ ਗਈ।ਇਸ ਮੋਕੇ ਉਹਨਾਂ ਨਾਲ ਸਿਵਲ ਸਰਜਨ ਡਾ. ਸਤਿੰਦਰ ਸਿੰਘ , ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗੋਇਲ ਅਤੇ ਡਾ. ਪ੍ਰਨੀਤ ਕੌਰ ਵੀ ਹਾਜਰ ਸਨ।ਡਾ. ਗੁਰਿੰਦਰਬੀਰ ਨੇਂ ਲੋਕਾਂ ਨੁੰ ਅਪੀਲ ਕੀਤੀ ਕਿ ਸਰਕਾਰ ਦੀਆ ਗਾਈਡਲਾਈਨ ਅਨੁੁਸਾਰ 45 ਸਾਲ ਤੋਂ ਉਪਰ ਦੇ ਸਾਰੇ ਨਾਗਰਿਕ ਅੱਗੇ ਆ ਕੇ ਆਪਣਾ ਕੋਵਿਡ ਟੀਕਾਕਰਨ ਕਰਵਾਉਣ ਤਾਂ ਜੋ ਕੋਰੋਨਾ ਬਿਮਾਰੀ ਦਾ ਖਾਤਮਾ ਕੀਤਾ ਜਾ ਸਕੇ। ਉਹਨਾਂ ਕਿਹਾ ਟੀਕਾਕਰਣ ਬਿੱਲਕੁਲ ਸੁੱਰਖਿਅਤ ਹੈ। ਉਹਨਾਂ ਸਿਵਲ ਸਰਜਨ ਨੂੰ ਕੋਵਿਡ ਟੀਕਾਕਰਨ ਗਤੀਵਿਧੀਆਂ ਵਿੱਚ ਤੇਜੀ ਲਿਆਉਣ ਬਾਰੇ ਵੀ ਕਿਹਾ।ਇਸ ਕੈਂਪ ਵਿੱਚ 112 ਵਿਅਕਤੀਆਂ ਵੱਲੋਂ ਕੋਵਿਡ ਟੀਕਾਕਰਨ ਕਰਵਾਇਆ ਗਿਆ।
ਅੱਜ ਜਿਲੇ ਵਿੱਚ 293 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 1990 ਦੇ ਕਰੀਬ ਰਿਪੋਰਟਾਂ ਵਿਚੋਂ 293 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 21753 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 184 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 18618 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2560 ਹੈ। ਦੋ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 575 ਹੋ ਗਈ ਹੈ, ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 293 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 156, ਨਾਭਾ ਤੋਂ 22, ਸਮਾਣਾ ਤੋਂ 07, ਰਾਜਪੁਰਾ ਤੋਂ 33, ਬਲਾਕ ਭਾਦਸੋ ਤੋਂ 14, ਬਲਾਕ ਕੌਲੀ ਤੋਂ 13, ਬਲਾਕ ਕਾਲੋਮਾਜਰਾ ਤੋਂ 16, ਬਲਾਕ ਸ਼ੁਤਰਾਣਾਂ ਤੋਂ 09, ਬਲਾਕ ਹਰਪਾਲਪੁਰ ਤੋਂ 13 ਅਤੇ ਬਲਾਕ ਦੁਧਣ ਸਾਧਾਂ ਤੋਂ 16 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 34 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 259 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
Please Share This News By Pressing Whatsapp Button