
ਬਿਜਲੀ ਕੀਮਤਾਂ ਨੂੰ ਘੱਟ ਕਰੇ ਕੈਪਟਨ, ਨਹੀਂ ਤਾਂ ਆਮ ਆਦਮੀ ਪਾਰਟੀ 7 ਅਪ੍ਰੈਲ ਤੋਂ ਸ਼ੁਰੂ ਕਰੇਗੀ ਜਨ ਅੰਦੋਲਨ : ਬਰਸਟ
ਪਟਿਆਲਾ 1 ਅਪਰੈਲ (ਬਲਵਿੰਦਰ ਪਾਲ, ਰੁਪਿੰਦਰ ਸਿੰਘ) : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਚਿਤਵਾਨੀ ਦਿੰਦਿਆਂ ਆਖਿਆ ਕਿ ਪੰਜਾਬ ਅੰਦਰ ਬਿਜਲੀ ਦੀਆਂ ਦਰਾਂ ‘ਚ ਤੁਰੰਤ ਕਟੌਤੀ ਕੀਤੀ ਜਾਵੇ ਨਹੀਂ ਤਾਂ 7 ਅਪਰੈਲ ਤੋਂ ਆਪ ਰਾਜ ਅੰਦਰ ਅੰਦੋਲਨ ਸ਼ੁਰੂ ਕਰੇਗਾ। ਉਨ੍ਹਾਂ ਕਿਹਾ ਕਿ ਉਹ ਦਿੱਲੀ ਦੀ ਤਰਜ ਉਤੇ ਪੰਜਾਬ ਦੇ ਲੋਕਾਂ ਨੂੰ ਵੀ ਮੁਫਤ ਬਿਜਲੀ ਦੇਵੇ। ਉਹਨਾਂ ਨੇ ਕਿਹਾ ਕਿ ਅੱਜ ਮਹਿੰਗਾਈ ਦੇ ਦੌਰ ਵਿੱਚ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਚਲਦਿਆਂ ਦਿਨੋਂ ਦਿਨ ਵਧਦੇ ਬਿਜਲੀ ਕੀਮਤਾਂ ਨੇ ਲੋਕਾਂ ਦਾ ਜਿਉਣਾ ਹੋਰ ਦੁਭਰ ਕਰ ਦਿੱਤਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਦੀਆਂ ਕੀਮਤਾਂ ਘਟਾਉਣ ਦੀ ਬਜਾਏ ਦਿਨੋਂ ਦਿਨ ਵਧਾ ਰਹੀ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਬਿਜਲੀ ਬਿੱਲਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਇਕ ਜਨ ਅੰਦੋਲਨ ਸ਼ੁਰੂ ਕਰੇਗੀ, ਜਿਸ ਰਾਹੀਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਬਿਜਲੀ ਕੀਮਤਾਂ ਘਟਾਉਣ ਲਈ ਮਜ਼ਬੂਰ ਕਰ ਦਿੱਤਾ ਜਾਵੇਗਾ। ਉਹ ਇਸ ਮਾਮਲੇ ਨੂੰ ਲੈਕੇ ਰਾਜ ਦੇ ਹਰ ਘਰ ਤੱਕ ਪਹੁੰਚ ਕੀਤੀ ਜਾਵੇਗੀ।
ਇਸ ਮੌਕੇ ਬੋਲਦਿਆਂ ਜਿਲ੍ਹਾ ਪ੍ਰਧਾਨ ਦਿਹਾਤੀ ਮੇਘਚੰਦ ਸ਼ੇਰਮਾਜਰਾ ਅਤੇ ਜਿਲ੍ਹਾ ਪ੍ਰਧਾਨ ਸ਼ਹਿਰੀ ਜਸਬੀਰ ਸਿੰਘ ਗਾਂਧੀ ਨੇ ਸਾਂਝੇ ਤੌਰ ਤੇ ਕਿਹਾ ਕਿ ਪੰਜਾਬ ਵਿਚ ਬਿਜਲੀ ਪੈਦਾ ਕੀਤੀ ਜਾ ਰਹੀ ਹੈ ਅਤੇ ਫੇਰ ਵੀ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ, ਜਦੋਂ ਕਿ ਦਿੱਲੀ ਵਿੱਚ ਆਪਣਾ ਕੋਈ ਤਾਪ ਬਿਜਲੀ ਘਰ ਨਹੀਂ ਹੈ ‘ਤੇ ਬਾਹਰਲੇ ਸੂਬਿਆਂ ਤੋਂ ਬਿਜਲੀ ਖਰੀਦਕੇ ਵੀ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਦੇ ਰਹੀ ਹੈ। ਦੋਹਾਂ ਆਗੂਆਂ ਨੇ ਕਿਹਾ ਕਿ ਦਿੱਲੀ ਦੇ ਵਾਂਗ ਮੁਫਤ ਬਿਜਲੀ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਵੱਲੋਂ ਇਸ ਸਬੰਧ ਵਿੱਚ ਮਹਿੰਗੀ ਬਿਜਲੀ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਮਹਿੰਗੇ ਬਿਜਲੀ ਬਿੱਲ ਸਾੜਕੇ ਕੈਪਟਨ ਸਰਕਾਰ ਦੇ ਕੰਨਾਂ ਤੱਕ ਇਹ ਆਵਾਜ਼ ਪਹੁੰਚਾਏਗੀ।
ਇਸ ਮੌਕੇ ਪਾਰਟੀ ਆਗੂ ਡਾਕਟਰ ਬਲਬੀਰ ਸਿੰਘ ਸਾਬਕਾ ਸਹਿ ਪ੍ਰਧਾਨ ਪੰਜਾਬ,ਮੇਜਰ ਆਰ ਪੀ ਐਸ ਮਲਹੋਤਰਾ, ਜੇ ਪੀ ਸਿੰਘ, ਤੇਜਿੰਦਰ ਮਹਿਤਾ, ਹਰਮੀਤ ਪਠਾਨਮਾਜਰਾ, ਇੰਦਰਜੀਤ ਸਿੰਘ ਸੰਧੂ, ਕੁੰਦਨ ਗੋਗਿਆ, ਸੰਦੀਪ ਬੰਧੂ, ਡਾ.ਪ੍ਰੀਤਮ ਸਿੰਘ, ਵਰਿੰਦਰ ਗੌਤਮ, ਅਸ਼ੋਕ ਸਿਰਸਵਾਲ, ਜੋਰਾ ਸਿੰਘ ਚੀਮਾ, ਗੁਰਧਿਆਨ ਸਿੰਘ, ਖੁਸਵੰਤ ਸ਼ਰਮਾ, ਡਿੰਪਲ ਬੱਤਾ, ਰਾਜ ਕੁਮਾਰ, ਹਰਪ੍ਰੀਤ ਢੀਠ, ਰਿੰਕੂ ਭਲਵਾਨ ਆਦਿ ਹਾਜ਼ਰ ਸਨ।
Please Share This News By Pressing Whatsapp Button