
ਜਿਲ੍ਹੇ ‘ਚ 188 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ, 2 ਦੀ ਮੌਤ

ਪਟਿਆਲਾ, 1 ਅਪ੍ਰੈਲ (ਰੁਪਿੰਦਰ ਸਿੰਘ) : ਅੱਜ ਜਿਲੇ ਵਿੱਚ 188 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2867 ਦੇ ਕਰੀਬ ਰਿਪੋਰਟਾਂ ਵਿਚੋਂ 188 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 22596 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 223 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 19467 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2542 ਹੈ। ਦੋ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 592 ਹੋ ਗਈ ਹੈ,ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।
Please Share This News By Pressing Whatsapp Button