
‘ਆਪ’ ਨੂੰ ਮਿਲੀ ਮਜ਼ਬੂਤੀ ਮਨਪ੍ਰੀਤ ਧਾਰੋਕੀ ਲੋਕ ਇਨਸਾਫ਼ ਪਾਰਟੀ ਨੂੰ ਛੱਡ ‘ਆਪ’ ‘ਚ ਹੋਏ ਸ਼ਾਮਿਲ
ਟਿਆਲਾ, 3 ਅਪ੍ਰੈਲ (ਬਲਵਿੰਦਰਪਾਲ, ਰੁਪਿੰਦਰ ਸਿੰਘ) : ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਭਰ ਵਿੱਚ ਰੋਜ਼ਾਨਾ ਕਈ ਵੱਡੇ ਲੋਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸ਼ਨੀਵਾਰ ਨੂੰ ‘ਆਪ’ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਧਾਰੋਕੀ ਆਪਣੇ ਸਾਥੀਆਂ ਸਮੇਤ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਦੇਵ ਮਾਨ ਦੀ ਹਾਜ਼ਰੀ ਵਿੱਚ ਵਿੱਚ ਸ਼ਾਮਲ ਹੋ ਗਏ।
ਮਨਪ੍ਰੀਤ ਸਿੰਘ ਧਾਰੋਕੀ ਨੇ ਆਪਣੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਲੋਕ ਇਨਸਾਫ਼ ਪਾਰਟੀ ਵਿਚ ਹਲਕਾ ਨਾਭਾ ਤੋਂ ਮੁੱਖ ਸੇਵਾਦਾਰ ਅਤੇ ਹਾਰਲਿਕਸ ਕੰਪਨੀ ਵਿਚ ਐਗਜ਼ੀਕਿਊਟਿਵ ਮੈਂਬਰ ਦੇ ਤੌਰ ‘ਤੇ ਆਪਣੀ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਉਨ੍ਹਾਂ ਦੀ ਜੋ ਵੀ ਜ਼ਿੰਮੇਵਾਰੀ ਦੇਵੇਗੀ, ਉਹ ਉਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਹਰਪਾਲ ਸਿੰਘ ਚੀਮਾ ਨੇ ਮਨਪ੍ਰੀਤ ਸਿੰਘ ਧਾਰੋਕੀ ਦਾ ਪਾਰਟੀ ਵਿਚ ਸਵਾਗਤ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਇੱਕ ਉਮੀਦ ਦੀ ਕਿਰਨ ਵਜੋਂ ਦੇਖ ਰਹੇ ਹਨ ਅਤੇ ‘ਆਪ’ ਤੋਂ ਵੱਡੀਆਂ ਉਮੀਦਾਂ ਰੱਖਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਲੋਕਾਂ ਦੇ ਸਮਰਥਨ ਦਾ ਲਹਿਰ ‘ਆਪ’ ਦੇ ਪੱਖ ਵਿੱਚ ਹੋਵੇਗੀ, ਕਿਉਂਕਿ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਲਈ ਕੰਮ ਕਰਨ ਵਾਸਤੇ ਪ੍ਰਤੀਬੱਧ ਹਨ। ਲੋਕ ਕਾਂਗਰਸ ਅਤੇ ਅਕਾਲੀਆਂ ਦੇ ਲੋਕ ਵਿਰੋਧੀ ਸ਼ਾਸਨ ਤੋਂ ਪੀੜਤ ਹਨ। ਲੋਕ ਹੁਣ ਖ਼ੁਦ ਬਦਲਾਅ ਦਾ ਹਿੱਸਾ ਬਣਨਾ ਚਾਹੁੰਦੇ ਹਨ।
ਇਸ ਮੌਕੇ ਪਾਰਟੀ ਦੇ ਬੁਲਾਰੇ ਗੋਵਿੰਦਰ ਮਿੱਤਲ, ਇਕਬਾਲ ਸਿੰਘ, ਗੈਰੀ ਬੜਿੰਗ, ਸੁਖਵਿੰਦਰ ਸੁੱਖੀ ਅਕਲੀਆ, ਗੁਰਪ੍ਰੀਤ ਗੋਪੀ, ਦੀਪਾ ਰਾਮਗੜ੍ਹ, ਨਿਰਭੈ ਘੂੰਡਰ, ਸੁਖਜੀਤ ਨਾਭਾ, ਭੁਪਿੰਦਰ ਕੱਲਰਮਾਜਰੀ, ਮਨਪ੍ਰੀਤ, ਹਰਮੀਕ ਬਾਜਵਾ, ਬਲਵਿੰਦਰ ਸਿੰਘ, ਅਮਨਦੀਪ ਸਿੰਘ, ਗੋਲਡੀ ਜਸਵਾਲ ਅਤੇ ਗੁਰਮਿੰਦਰ ਸਿੰਘ ਰੋਹਟੀ ਆਦਿ ਹਾਜਰ ਸਨ।
Please Share This News By Pressing Whatsapp Button