
ਪਹਿਲਾਂ ਡੰਡਿਆਂ ਨਾਲ ਕੀਤੀ ਕੁੱਟਮਾਰ, ਫਿਰ ਜਾਤੀ ਪ੍ਰਤੀ ਸ਼ਬਦ ਬੋਲ ਕੇ ਜਾਨੋ ਮਾਰਨ ਦੀ ਦਿੱਤੀ ਧਮਕੀਆਂ
ਰਾਜਪੁਰਾ, 4 ਅਪ੍ਰੈਲ (ਰੁਪਿੰਦਰ ਸਿੰਘ) : ਸਦਰ ਰਾਜਪੁਰਾ ਦੀ ਪੁਲਸ ਨੇ ਇਕ ਵਿਅਕਤੀ ਦੀ ਡੰਡਿਆਂ ਰਾੜਾ ਨਾਲ ਕੁੱਟਮਾਰ ਕਰਨ ਅਤੇ ਜਾਤੀ ਪ੍ਰਤੀ ਮਾੜੀ ਸ਼ਬਦਾਵਲੀ ਵਰਤਣ ਵਾਲੇ ਕਥਿਤ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ਼ ਕੀਤਾ ਹੈ। ਇਸ ਮਾਮਲੇ ‘ਚ ਨਾਮਜਦ ਵਿਅਕਤੀਆਂ ਦੀ ਪਹਿਚਾਣ ਜਸਵਿੰਦਰ ਸਿੰਘ ਪੁੱਤਰ ਸਮਸ਼ੇਰ ਸਿੰਘ, ਗੁਰਤੇਜ ਸਿੰਘ ਪੁੱਤਰ ਜਸਵਿੰਦਰ ਸਿੰਘ, ਹਰਪਿੰਦਰ ਸਿੰਘ ਪੁੱਤਰ ਬਲਜਿੰਦਰ ਸਿੰਘ, ਸੁੱਖਾ ਪੁੱਤਰ ਬਲਜਿੰਦਰ ਸਿੰਘ ਵਾਸੀਆਨ ਪਿੰਡ ਸੂਲਰ ਕਲਾਂ ਵਜੋਂ ਹੋਈ ਹੈ ਅਤੇ ਇਨ੍ਹਾਂ ਨਾਲ 2 ਅਣਪਛਾਤੇ ਵਿਅਕਤੀ ਵੀ ਸ਼ਾਮਲ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁੱਟਮਾਰ ਦਾ ਸ਼ਿਕਾਰ ਹੋਏ ਕਸ਼ਮੀਰ ਚੰਦ ਨੇ ਦੱਸਿਆ ਕਿ ਉਹ ਸਵੇਰੇ ਸਾਢੇ 7 ਵਜ਼ੇ ਦੇ ਕਰੀਬ ਟੋਭੇ ਦੀ ਹੋ ਰਹੀ ਚਾਰ ਦੀਵਾਰੀ ਦਾ ਕੰਮ ਦੇਖਣ ਲਈ ਜਾ ਰਿਹਾ ਸੀ, ਜਿਥੇ ਉਕਤ ਕਥਿਤ ਦੋਸ਼ੀਆਨ ਨੇ ਉਸ ਨੂੰ ਰਸਤੇ ਵਿੱਚ ਘੇਰ ਕੇ ਰਾੜਾ ਡੰਡਿਆਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਜਾਤੀ ਪ੍ਰਤੀ ਭੱਦੀ ਸ਼ਬਦਾਵਲੀ ਬੋਲ ਕੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਪੁਲਸ ਨੇ ਉਕਤ ਕਥਿਤ ਦੋਸ਼ੀਆਂ ਦੇ ਖਿਲਾਫ 308, 323, 341, 506, 148, 149 ਆਈ.ਪੀ.ਸੀ., ਐਸ.ਸੀ. ਐਸਟੀ ਐਕਟ ਤਹਿਤ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Please Share This News By Pressing Whatsapp Button