
ਕੋਵਿਡ ਵੈਕਸੀਨ ਲਗਵਾਉਣ ਲਈ ਲੋਕਾਂ ‘ਚ ਉਤਸ਼ਾਹ
ਸੁਨਾਮ/ ਸੰਗਰੂਰ , 5 ਅਪ੍ਰੈਲ
ਸਿਵਲ ਸਰਜਨ ਸੰਗਰੂਰ ਡਾ ਅੰਜਨਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ ਐੱਚ ਸੀ ਕੌਹਰੀਆ ਡਾ ਤੇਜਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਅੰਦਰ ਕੋਵਿਡ ਵੈਕਸੀਨੇਸ਼ਨ ਜਾਰੀ ਹੈ। ਇਸ ਵੈਕਸੀਨੇਸ਼ਨ ਪ੍ਰਤੀ ਆਮ ਲੋਕਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਫੀਮੇਲ ਮੈਡੀਕਲ ਅਫਸਰ ਮਿੰਨੀ ਪੀ ਐੱਚ ਸੀ ਛਾਜਲੀ ਡਾ. ਰਾਜਬੀਰ ਕੌਰ ਨੇ ਕੀਤਾ ।
ਉਨਾਂ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਕੋਵਿਡ ਟੀਕਾਕਰਨ ਮੁਹਿੰਮ ਰਾਹੀਂ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਰਹੀ ਹੈ। ਵੱਡੀ ਗਿਣਤੀ ਲੋਕਾਂ ਵੱਲੋਂ ਵੈਕਸੀਨ ਲਗਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵੈਕਸੀਨੇਸ਼ਨ ਕਰਵਾਉਣਾ ਬਹੁਤ ਜ਼ਰੂਰੀ ਹੈ। ਵੈਕਸੀਨ ਨੂੰ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਇਸਦੇ ਕੋਈ ਗੰਭੀਰ ਮਾੜੇ ਪ੍ਰਭਾਵ ਸਾਹਮਣੇ ਨਹੀਂ ਆਏ। ਉਨਾਂ ਕਿਹਾ ਕਿ ਵੈਕਸੀਨ ਦੇ ਨਾਲ ਨਾਲ ਹੋਰਨਾਂ ਸਾਵਧਾਨੀਆਂ ਦੀ ਪਾਲਣਾ ਕਰਨੀ ਵੀ ਯਕੀਨੀ ਬਣਾਈ ਜਾਵੇ। ਆਪਣੇ ਮੂੰਹ ਨੂੰ ਮਾਸਕ ਨਾਲ ਢਕ ਕੇ ਰੱਖਿਆ ਜਾਵੇ, ਉਚਿਤ ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕੀਤੀ ਜਾਵੇ ਅਤੇ ਆਪਣੇ ਹੱਥਾਂ ਨੂੰ ਸਾਬਣ ਪਾਣੀ ਜਾਂ ਸੈਨੇਟਾਈਜਰ ਨਾਲ ਸਮੇਂ ਸਮੇਂ ਸਿਰ ਸਾਫ ਕੀਤਾ ਜਾਵੇ। ਇਸ ਮੌਕੇ ਵਿਨੋਦ ਕੁਮਾਰ, ਗਿਆਨ ਕੌਰ, ਬੇਅੰਤ ਕੌਰ, ਮਨਜੀਤ ਕੌਰ, ਕਮਲਦੀਪ ਕੌਰ, ਦਪਿੰਦਰ ਸਿੰਘ, ਜਗਮੇਲ ਸਿੰਘ, ਜਗਤਾਰ ਸਿੰਘ ਤੋਂ ਇਲਾਵਾ ਮਿੰਨੀ ਪੀ ਐਚ ਸੀ ਛਾਜਲੀ ਦਾ ਸਮੂਹ ਸਟਾਫ ਹਾਜਰ ਸੀ।
Please Share This News By Pressing Whatsapp Button