
ਜਾਤੀ ਪ੍ਰਤੀ ਅਪਸ਼ਬਦ ਬੋਲ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਖਿਲਾਫ ਮਾਮਲਾ ਦਰਜ਼
ਪਟਿਆਲਾ, 6 ਅਪ੍ਰੈਲ (ਰੁਪਿੰਦਰ ਸਿੰਘ) : ਥਾਣਾ ਲਾਹੋਰੀ ਗੇਟ ਪਟਿਆਲਾ ਦੀ ਪੁਲਸ ਨੇ ਜਾਤੀ ਪ੍ਰਤੀ ਅਪਸ਼ਬਦ ਬੋਲ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਇਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ਼ ਕੀਤਾ ਹੈ। ਇਸ ਮਾਮਲੇ ‘ਚ ਨਾਮਜਦ ਵਿਅਕਤੀ ਦੀ ਪਹਿਚਾਣ ਪ੍ਰਕਾਸ਼ ਚੰਦਰ ਪੁੱਤਰ ਜਗਦੀਸ਼ ਪ੍ਰਸ਼ਾਦ ਵਾਸੀ ਮਥੂਰਾ ਕਲੋਨੀ ਪਟਿਆਲਾ ਵਜੋਂ ਹੋਈ ਹੈ। ਰਾਜੇਸ਼ ਕੁਮਾਰ ਪੁੱਤਰ ਸਾਧੂ ਰਾਮ ਵਾਸੀ ਗਾਂਧੀ ਨਗਰ ਪਟਿਆਲਾ ਨੇ ਦੱਸਿਆਕਿ ਉਹ ਆਪਣੇ ਦੋਸਤ ਗਗਨਦੀਪ ਸਿੰਘ ਦੀ ਮਾਤਾ ਦੇ ਭੋਗ ‘ਤੇ ਗਿਆ ਸੀ, ਜਿਥੇ ਉਕਤ ਕਥਿਤ ਦੋਸ਼ੀ ਵਿਅਕਤੀ ਨੇ ਵਾਲਮੀਕਿ ਜੀ ਦੇ ਬਾਰੇ ਬਹੁਤ ਮਾੜਾ ਬੋਲਿਆ ਤੇ ਜਾਤੀ ਪ੍ਰਤੀ ਅਪਸ਼ਬਦ ਬੋਲ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ। ਪੁਲਸ ਨੇ ਰਾਜੇਸ਼ ਦੀ ਸ਼ਿਕਾਇਤ ‘ਤੇ ਉਕਤ ਵਿਅਕਤੀ ਦੇ ਖਿਲਾਫ 298 ਆਈ.ਪੀ.ਸੀ. ਤਹਿਤ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Please Share This News By Pressing Whatsapp Button