
ਵਿਜੈ ਇੰਦਰ ਸਿੰਗਲਾ ਦੀ ਅਗਵਾਈ `ਚ ਨਗਰ ਕੌਂਸਲ ਭਵਾਨੀਗੜ੍ਹ ਦੀ ਪ੍ਰਧਾਨਗੀ ਲਈ ਸੁਖਜੀਤ ਕੌਰ ਦੇ ਨਾਂ `ਤੇ ਬਣੀ ਸਰਬਸੰਮਤੀ
ਭਵਾਨੀਗੜ੍ਹ, 12 ਅਪ੍ਰੈਲ:(ਸਿਟੀ ਨਿਊਜ਼ 9)
ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਸਦਕਾ ਅੱਜ ਨਗਰ ਕੌਂਸਲ ਭਵਾਨੀਗੜ੍ਹ ਦੀ ਪ੍ਰਧਾਨਗੀ ਦੀ ਚੋਣ ਸਰਬ-ਸੰਮਤੀ ਨਾਲ ਨੇਪਰੇ ਚੜ੍ਹ ਗਈ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਕਾਂਗਰਸੀ ਕੌਂਸਲਰਾਂ ਵੱਲੋਂ ਪ੍ਰਧਾਨ ਤੇ ਵਾਇਸ ਪ੍ਰਧਾਨ ਦੇ ਅਹੁਦੇ ਲਈ ਮਹਿਲਾ ਆਗੂਆਂ ਨੂੰ ਕਮਾਨ ਸੰਭਾਲੀ ਗਈ। ਕਾਂਗਰਸੀ ਕੌਂਸਲਰਾਂ ਵੱਲੋਂ ਪ੍ਰਧਾਨਗੀ ਲਈ ਸੁਖਜੀਤ ਕੌਰ ਘਾਬਦੀਆ ਅਤੇ ਵਾਇਸ ਪ੍ਰਧਾਨ ਦੇ ਅਹੁਦੇ ਲਈ ਮੋਨਿਕਾ ਮਿੱਤਲ ਦੇ ਨਾਂ `ਤੇ ਮੋਹਰ ਲਾਈ ਗਈ ਜਿਸ ਤੋਂ ਬਾਅਦ ਦੋਵੇਂ ਆਗੂਆਂ ਵੱਲੋਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਦੀ ਹਾਜ਼ਰੀ ਵਿਚ ਹੀ ਦੋਵੇਂ ਆਗੂਆਂ ਵੱਲੋਂ ਅਹੁਦਾ ਸੰਭਾਲਿਆ ਗਿਆ।
ਜ਼ਿਕਰਯੋਗ ਹੈ ਕਿ ਪ੍ਰਧਾਨ ਬਣੀ ਸੁਖਜੀਤ ਕੌਰ ਵੱਲੋਂ ਭਵਾਨੀਗੜ੍ਹ ਦੇ ਵਾਰਡ ਨੰਬਰ 7 ਤੋਂ ਸਫ਼ਲ ਚੋਣ ਲੜੀ ਗਈ ਸੀ ਅਤੇ ਉਹ ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ ਘਾਬਦੀਆ ਦੇ ਧਰਮਪਤਨੀ ਹਨ। ਇਸੇ ਤਰ੍ਹਾਂ ਵਾਇਸ ਪ੍ਰਧਾਨ ਬਣੀ ਮੋਨਿਕਾ ਮਿੱਤਲ ਵੱਲੋਂ ਵਾਰਡ ਨੰਬਰ 13 ਤੋਂ ਜਿੱਤ ਹਾਸਲ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਪਤੀ ਵਰਿੰਦਰ ਮਿੱਤਲ ਵੀ ਸ਼ਹਿਰ ਦੇ ਸਿਰਕੱਢ ਕਾਂਗਰਸੀ ਆਗੂ ਹਨ।
ਇਸ ਮੌਕੇ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਨਿਰਪੱਖ ਤੇ ਸਰਵਪੱਖੀ ਵਿਕਾਸ ਸਦਕਾ ਹੀ ਸ਼ਹਿਰ ਵਾਸੀਆਂ ਨੇ ਨਗਰ ਕੌਂਸਲ ਦੀ ਨੁਮਾਇੰਦਗੀ ਕਾਂਗਰਸ ਪਾਰਟੀ ਦੇ ਹੱਥ ਵਿਚ ਦਿੱਤੀ ਹੈ ਅਤੇ ਲੋਕਾਂ ਦੇ ਭਰੋਸੇ ਨੂੰ ਬਰਕਰਾਰ ਰੱਖਦੇ ਹੋਏ ਭਵਾਨੀਗੜ੍ਹ ਦੇ ਵਿਕਾਸ ਦੀ ਗਤੀ ਵਿਚ ਹੁਣ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਸ਼ਹਿਰ ਦੇ ਹਰ ਘਰ ਨੂੰ ਪੀਣਯੋਗ ਪਾਣੀ ਅਤੇ ਸੀਵਰੇਜ ਪਾਇਪਲਾਇਨ ਨਾਲ ਜੋੜਿਆ ਜਾ ਰਿਹਾ ਹੈ ਅਤੇ ਜਿਹੜੇ-ਜਿਹੜੇ ਇਲਾਕੇ ਵਿਚ ਵੀ ਇਹ ਕੰਮ ਪੂਰਾ ਹੋ ਰਿਹਾ ਹੈ ਉੱਥੇ ਸੜਕਾਂ ਤੇ ਗਲੀਆਂ ਨਵੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਉਣਾ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਸੀਵਰੇਜ ਪਾਉਣ ਲਈ ਟੈਂਡਰ ਜਾਰੀ ਕਰਕੇ ਸਾਰੇ ਸ਼ਹਿਰ ਵਿਚ ਪੁਟਾਈ ਤਾਂ ਸ਼ੁਰੂ ਕਰਵਾ ਦਿੱਤੀ ਗਈ ਪਰ ਕੰਮ ਪੂਰਾ ਕਰਵਾਉਣ ਲਈ ਲੋੜੀਂਦੇ ਫੰਡ ਜਾਰੀ ਹੀ ਨਹੀਂ ਕੀਤੇ ਗਏ ਜਿਸ ਕਰਕੇ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਸ਼੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਪੂਰੇ ਪੰਜਾਬ ਵਿਚ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡਾਂ ਦੀ ਉਪਲਬਧਤਾ ਯਕੀਨੀ ਬਣਾਉਣ ਤੋਂ ਬਾਅਦ ਹਰ ਸ਼ਹਿਰ ਵਿਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਸ਼ਹਿਰ ਵਿਚ ਵੀ ਬੁਨਿਆਦੀ ਸਹੂਲਤਾਂ ਤੋਂ ਇਲਾਵਾ ਸ਼ਹਿਰ ਦੀ ਦਿੱਖ ਹੋਰ ਸੋਹਣੀ ਬਣਾਉਣ ਲਈ ਲਗਾਤਾਰ ਕੰਮ ਕਰਵਾਏ ਜਾ ਰਹੇ ਹਨ ਜਿਨ੍ਹਾਂ `ਚ ਨਮੂਨੇ ਦੇ ਪਾਰਕ, ਸਟੇਡੀਅਮ ਤੇ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਂ ਸ਼ਾਮਲ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਭਵਾਨੀਗੜ੍ਹ ਡਾ. ਕਰਮਜੀਤ ਸਿੰਘ, ਚੇਅਰਮੈਨ ਬਲਾਕ ਸੰਮਤੀ ਵਰਿੰਦਰ ਪੰਨਵਾ, ਚੇਅਰਮੈਨ ਮਾਰਕਿਟ ਕਮੇਟੀ ਪਰਦੀਪ ਕੱਦ, ਵਾਇਸ ਚੇਅਰਮੈਨ ਹਰੀ ਸਿੰਘ, ਜਗਤਾਰ ਨਮਾਦਾ ਰਣਜੀਤ ਸਿੰਘ ਤੂਰ, ਪ੍ਰਧਾਨ ਮਹੇਸ਼ ਵਰਮਾ, ਜਗਮੀਤ ਭੋਲਾ ਬਲਿਆਲ, ਮਹੇਸ਼ ਮਾਝੀ, ਜੀਵਨ ਸਰਪੰਚ ਤੇ ਸਮੂਹ ਕਾਂਗਰਸੀ ਕੌਂਸਲਰ ਤੇ ਵਰਕਰ ਹਾਜ਼ਰ ਸ
Please Share This News By Pressing Whatsapp Button